ਉਤਰਪ੍ਰਦੇਸ਼ ਦੇ ਲਖੀਮਪੁਰ ਵਿੱਚ ਪਿਛਲੇ ਦਿਨੀਂ ਭਾਜਪਾ ਦੇ ਮੰਤਰੀ ਦੇ ਮੁੰਡੇ ਵੱਲੋਂ ਸ਼ਾਤੀ ਮਾਈ ਜਾ ਰਹੇ ਕਿਸਾਨਾਂ ਤੇ ਗੱਡੀ ਚੜਾਅ ਕੇ ਕਈ ਕਿਸਾਨਾਂ ਨੂੰ ਕਤਲ ਕਰ ਦਿੱਤਾ ਅਤੇ ਬਹੁਤ ਸਾਰੇ ਜਖਮੀ ਵੀ ਹੋ ਗਏ ਸੀ। ਜਿਥੇ ਸਰਕਾਰ ਨੇ ਕਿਸਾਨਾਂ ਨੂੰ ਸ਼ਾਤ ਕਰਨ ਲਈ ਮੰਗ ਤਾਂ ਮੰਨ ਲਾਈਆਂ ਸੀ ਪਰ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਫੈਲ ਗਈ । ਜਦੋਂ ਇਹ ਘਟਾਨਾ ਹੋਈ ਉਸ ਦਿਨ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਪੀੜਤ ਲੋਕਾਂ ਨੂੰ ਮਿਲਣ ਆ ਰਹੀ ਸੀ ਤੇ ਯੂ ਪੀ ਪੁਲਿਸ ਗਾਂਧੀ ਨੂੰ ਗ੍ਰਿਫਤਾਰ ਕਰ ਲਿਆ ਗਿਆ । ਅੱਜ ਰਾਹੁਲ ਗਾਂਧੀ ਵੀ ਲਖੀਮਪੁਰ ਜਾ ਰਹੇ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਰਾਹੁਲ ਦੇ ਨਾਲ ਜਾਣਗੇ ਮਿਲੀ ਜਾਣਕਾਰੀ ਮੁਤਾਬਿਕ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸਿੰਘ ਵੀ ਲਖੀਮਪੁਰ ਜਾ ਸਕਦੇ ਹਨ
ਦੱਸ ਦਈਏ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ 5 ਮੈਂਬਰੀ ਵਫ਼ਦ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰੇਗਾ। ਬੇਸ਼ੱਕ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਦੀ ਇਜਾਜਤ ਨਹੀਂ ਦਿੱਤੀ। ਰਾਹੁਲ ਗਾਂਧੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਬੀਜੇਪੀ ਸਰਕਾਰ ਸੱਚ ਛੁਪਾ ਰਹੀ ਹੈ। ਅਸੀਂ ਲਖੀਮਪੁਰ ਪਹੁੰਚ ਕੇ ਅਸਲੀਅਤ ਜਾਣਨਾ ਚਾਹੁੰਦੇ ਹਨ।
ਰਾਹੁਲ ਗਾਂਧੀ ਨੇ ਲਖੀਮਪੁਰ ਖੇੜੀ ‘ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਉੱਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੀਪ ਦੇ ਹੇਠਾਂ ਕੁਚਲਿਆ ਜਾ ਰਿਹਾ ਹੈ। ਭਾਜਪਾ ਨੇ ਗ੍ਰਹਿ ਮੰਤਰੀ (ਰਾਜ) ਦੇ ਪੁੱਤਰ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਦੂਜੇ ਪਾਸੇ ਦੇਸ਼ ਭਰ ਦੇ ਕਿਸਾਨਾਂ ‘ਤੇ ਇੱਕ ਤੋਂ ਬਾਅਦ ਇੱਕ ਹਮਲੇ ਹੋ ਰਹੇ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਅਸੀਂ ਸਰਕਾਰ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਤਿੰਨ ਲੋਕਾਂ ਦਾ ਵਫ਼ਦ ਧਾਰਾ 144 ਦੀ ਉਲੰਘਣਾ ਨਹੀਂ।
PUNJAB




INDIA








WORLD










