ਪੰਜਾਬ ਦੀ ਸਿਆਸਤ ਦਾ ਦਿਗੱਜ ਨੇਤਾ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਇਸ ਦੁਨੀਆਂ ਵਿੱਚ ਨਹੀਂ ਰਹੇ । ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਸੇਵਾ ਸਿੰਘ ਸੇਖਵਾਂ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਵੀ ਰਹੇ ਤੇ ਉਹ ਸਰਕਾਰ ਬਦਲਣ ਤੋਂ ਬਾਅਦ ਕੁੱਝ ਮੁੱਦਿਆਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨਾਲ ਵੱਖਰੇ ਹੋ ਗਏ ਤੇ ਆਪਣੀ ਪਾਰਟੀ ਬਣਾਅ ਲਈ ਸੀ ਪਰ ਉਸ ਸਮੇਂ ਤੋਂ ਬਾਅਦ ਚ ਬਿਮਾਰ ਪੈ ਗਏ ਸਨ । ਜਦੋਂ ਉਹ ਥੋੜ੍ਹਾ ਠੀਕ ਹੋਏ ਤਾਂ ਉਨ੍ਹਾਂ ਆਪਣੀ ਬਣਾਈ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਉਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਪਹੁੰਚੇ ਸੀ । ਸੇਵਾ ਸਿੰਘ ਸੇਖਵਾਂ ਪੰਜਾਬ ਦਾ ਇੱਕ ਜਾਣਿਆ ਪਛਾਣਿਆ ਨਾਂਂ ਸੀ ਪਰ ਉਹ ਸਰੀਰਕ ਬਿਮਾਰੀ ਨੂੰ ਨਾ ਸਹਿਰਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਆਖ ਗਏ।
PUNJAB




INDIA








WORLD










