ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਰਣਜੀਤ ਸਿੰਘ ਦੇ ਕਤਲ ਦਾ ਦੋਸ਼ੀ ਬਣਾਇਆ ਗਿਆ ਹੈ । ਸੀਬੀਆਈ ਅਦਾਲਤ ਨੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕੇਸ ਵਿੱਚ ਸੁਣਵਾਈ ਕਰਦਿਆਂ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ,ਜਸਵੀਰ ਸਬਦੀਲ ਅਤੇ ਅਵਤਾਰ ਨੂੰ ਜੱਜ ਨੇ ਅੰਤਿਮ ਬੈਂਹਿਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ । ਸੀਬੀਆਈ ਅਦਾਲਤ 12 ਅਕਤੂਬਰ ਨੂੰ ਰਣਜੀਤ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਸਣਾਵੇਗੀਦੱਸ ਦੇਈਏ ਰਾਮ ਰਹੀਮ ਪਹਿਲਾਂ ਹੀ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਵਿੱਚ ਉਮਰ ਕੈਦ ਰੋਹਤਕ ਦੀ ਸੁਨਾਰੀਆ ਜੇਲ ਚ ਸਜਾ ਕੱਟ ਰਿਹਾ ਹੈ
ਬੇਅਦਬੀ ਮਾਮਲੇ ਵਿੱਚ ਕੋਈ ਕਲੀਨ ਚਿੱਟ ਨਹੀਂ
ਦੂਜੇ ਪਾਸੇ ਪੰਜਾਬ ਪੁਲਿਸ ਨੇ 2015 ਦੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਕਲੀਨ ਚਿੱਟ ਦੇਣ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ। ਇਹ ਬਿਆਨ ਪੰਜਾਬ ਦੇ ਪੁਲਿਸ ਮੁਖੀ ਦਾ ਵਾਧੂ ਚਾਰਜ ਸੰਭਾਲ ਰਹੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਕੁਝ ਰਿਪੋਰਟਾਂ ਚ ਆਇਆ ਹੈ। ਰਿਪੋਰਟਾਂ ਵਿੱਚ ਦੋਸ਼ ਹੈ ਕਿ ਉਨ੍ਹਾਂ ਨੇ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਅਗਵਾਈ ਕਰਦਿਆਂ ਰਾਮ ਰਹੀਮ ਨੂੰ ਕਲੀਨ ਚਿੱਟ ਦਿੱਤੀ ਸੀ।
ਸਹੋਤਾ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 12 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਕੁਝ ਫਟੇ ਹੋਏ ਪੰਨੇ ਮਿਲੇ ਸੀ, ਜਿਸ ਤੋਂ ਬਾਅਦ ਬਾਜਾਖਾਨਾ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਬਰਗਾੜੀ ਪਿੰਡ ਵਿੱਚ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਂਚ ਲਈ ਸਟੇਟ ਬਿਊਰੋ ਆਫ਼ ਇਨਵੈਸਟੀਗੇਸ਼ਨ ਸਹੋਤਾ ਦੇ ਮੁਖੀ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ।
ਪੰਜਾਬ ਦੇ ਡੀਜੀਪੀ ਵੱਲੋਂ ਆ ਰਹੀਆਂ ਰਿਪੋਰਟਾਂ ਮੁਤਾਬਿਕ ਆਉਣ ਵਾਲੇ ਸਮੇਂ ਵਿੱਚ ਡੇਰਾ ਮੁਖੀ ਤੇ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਕਰ ਸਕਦੀ ਵੱਡੀ ਕਾਰਵਾਈ
PUNJAB




INDIA








WORLD










