ਚੰਡੀਗੜ੍ਹ:-ਉਤਰਪ੍ਰਦੇਸ ਦੇ ਲਖੀਮਪੁਰ ਵਿੱਚ ਕਿਸਾਨਾਂ ਦੇ ਹੋਏ ਕਤਲਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ 9 ਵਿਧਾਇਕਾਂ ਨੇ ਰਾਜ ਭਵਨ ਜਾਣ ਦੀ ਕੋਸ਼ਿਸ਼ ਕੀਤੀ ਸੀ ਜਿਸ ਦੌਰਾਨ ਚੰਡੀਗੜ੍ਹ ਪੁਲਿਸ ਨਾਲ ਵਿਧਾਇਕਾ ਤੇ ਧੱਕਾ ਮੁੱਕੀ ਕਰਨ ਦੇ ਇਲਜਾਮ ਵੀ ਲੱਗੇ ਹਨ । ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ 9 ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ । ਇਸ ਵਿੱਚ ਅਮਨ ਅਰੋੜਾ, ਜਰਨੈਲ ਸਿੰਘ, ਅਨਮੋਲ ਗਗਨ ਮਾਨ, ਮਾਸਟਰ ਬਲਦੇਵ ਸਿੰਘ, ਸਰਵਜੀਤ ਕੌਰ ਮਾਣੂੰਕੇ, ਮਨਜੀਤ ਸਿੰਘ, ਕੁਲਵੰਤ ਪੰਡੋਰੀ ਅਤੇ ਜੈ ਕ੍ਰਿਸ਼ਨ ਰੋਡੀ ਦੇ ਨਾਂ ਸ਼ਾਮਲ ਹਨ।
ਇਨ੍ਹਾਂ ਨੇਤਾਵਾਂ ਦੇ ਖਿਲਾਫ ਆਈਪੀਸੀ ਦੀ ਧਾਰਾ 188, 186, 353 ਅਤੇ 332 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਸੈਕਟਰ 3 ਪੁਲਿਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਪੰਜਾਬ ਨੇ ਲਖੀਮਪੁਰ ਹਿੰਸਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ‘ਆਪ’ ਵਰਕਰਾਂ ਨੇ ਰਾਜ ਭਵਨ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਹੰਗਾਮਾ ਦੇਖ ਕੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
PUNJAB




INDIA








WORLD










