
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਵਿਸ਼ੇਸ਼ ਤੌਰ ਤੇ ਜੋ ਲੋਕ ਵਿਦੇਸ਼ ਵਿਚ ਹਨ ਉਨ੍ਹਾਂ ਦੀਆਂ ਚਲ ਅਤੇ ਅਚਲ ਜਾਇਦਾਦਾਂ ਸੁਰੱਖਿਅਤ ਰੱਖਣ ਲਈ ਕਨੂੰਨ ਲਿਆਉਣ ਲਈ ਐਲਾਨ ਕੀਤਾ ਹੈ ਤੇ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਲਈ ਮੇਰਾ ਘਰ ਮੇਰੇ ਨਾਂ ਸਕੀਮ ਤਹਿਤ ਗਰੀਬ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਕੀਮ ਦਾ ਫਾਈਦਾ ਪਿੰਡਾਂ ਸ਼ਹਿਰਾਂ ਵਿੱਚ ਰਹਿੰਦੇ ਸਾਰੇ ਲੋਕਾਂ ਨੂੰ ਮਿਲੇਗਾ । ਮੁੱਖ ਮੰਤਰੀ ਨੇ ਦੱਸਿਆ ਲਾਲ ਲਕੀਰ ਅੰਦਰ ਆਉਦੀਆਂ ਜਮੀਨਾਂ ਦੀ ਮੁਫਤ ਰਜਿਸਟਰੀਆਂ ਕੀਤੀਆਂ ਜਾਣਗੀਆ ।ਇਸ ਸਕੀਮ ਵਿੱਚ ਪੰਜਾਬ ਦੇ 52 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।
ਐਨਆਰਆਈਜ਼ ਲਈ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨਆਰਆਈਜ਼ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਐਲਾਨ ਨਾਲ ਹੁਣ ਆਪਣਾ ਘਰ-ਬਾਰ ਅਤੇ ਜ਼ਮੀਨ-ਜਾਇਦਾਦ ਛੱਡ ਕੇ ਵਿਦੇਸ਼ ਗਏ ਐਨਆਰਆਈਜ਼ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੋਵੇਗੀ। ਐਨ.ਆਰ. ਆਈ. ਲੋਕਾਂ ਦੀ ਸੰਪਤੀ ਦੀ ਸੁਰੱਖਿਆ ਲਈ ਕਾਨੂੰਨ ਲਿਆਂਦਾ ਜਾਵੇਗਾ।
ਇਸ ਤੋਂ ਅੱਗੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਬਿਜਲੀ ‘ਚ ਦੋ ਕਿੱਲੋਵਾਟ ਤੱਕ ਦੇ ਹਰ ਵਰਗ ਦੇ ਲੋਕਾਂ ਨੂੰ ਫ਼ਾਇਦਾ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਮੁਆਫ਼ੀ ਲਈ ਫਾਰਮ ਤਿਆਰ ਕਰ ਲਿਆ ਗਿਆ ਹੈ। ਇਸ ਦਾ ਫਾਇਦਾ 52 ਲੱਖ ਪਰਿਵਾਰਾਂ ਨੂੰ ਮਿਲੇਗਾ।
PUNJAB




INDIA








WORLD










