ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਪਣੇ ਆਪਣੇ ਹਿਸਾਬ ਨਾਲ ਵੋਟਰਾਂ ਨੂੰ ਭਰਮਾਉਣ ਲਈ ਲੋਕ ਲਭਾਉਣੇ ਵਾਅਦੇ ਕਰ ਰਹੀਆਂ ਹਨ। ਪੰਜਾਬ ਵਿੱਚ ਸਰਕਾਰ ਬਣਾਉਣ ਲਈ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ । ਜਿਥੇ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਖਤਮ ਹੋਣ ਦਾ ਨਾਮ ਨੀ ਲੈ ਰਿਹਾ ਦੂਜੇ ਪਾਸੇ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਵੀ ਕੋਈ ਜਿਆਦਾ ਸਹੀ ਨਹੀਂ ਕਿਉਂਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਲਗਾਤਾਰ ਨਿਰਾਜ ਚੱਲੇ ਆ ਰਹੇ ਹੈ । ਪਾਰਟੀ ਦੇ ਗਰਾਊਂਡ ਵਰਕਰਾਂ ਦੀ ਮੰਗ ਹੈ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੂੰ ਐਲਾਨਿਆ ਜਾਵੇ ਤੇ ਮਾਨ ਵੀ ਇਸਦੇ ਪੂਰੇ ਚਹਾਵਾਨ ਹਨ। ਪਰ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਕਿਸੇ ਹੋਰ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਦੱਸ ਦੇਈਏ ਕੱਲ ਫੇਰ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ।
ਇਸ ਸਬੰਧੀ ਰਾਘਵ ਚੱਢਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰ ਲਿਖਿਆ ਕਿ, “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਜਲੰਧਰ ਦੇਵੀ ਤਾਲਾਬ ਮੰਦਰ ਆ ਰਹੇ ਹਨ।”
ਇਸ ਤੋਂ ਪਹਿਲਾ ਜਗਰੂਪ ਸਿੰਘ ਸੇਖਵਾਂ ਦੇ ਵਲੋਂ ਵੀ ਟਵੀਟ ਕਰ ਜਾਣਕਾਰੀ ਦਿੱਤੀ ਗਈ ਸੀ ਕਿ, ‘ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਕੱਲ੍ਹ ਸੇਖਵਾਂ ਪਹੁੰਚ ਰਹੇ ਹਨ।” ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਕੇਜਰੀਵਾਲ ਦੀ ਲੁਧਿਆਣਾ ਫੇਰੀ ਤੋਂ ਬਾਅਦ ਮੁੜ ਸਿਆਸਤ ਤੋਂ ਦੂਰੀ ਬਣਾ ਕਿ ਬੈਠੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨਾਲ ਨਜ਼ਰ ਆਉਣਗੇ ਜਾਂ ਨਹੀਂ। ਪਿਛਲੇ ਦਿਨੀਂ ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦਾ ਵਫਦ ਯੂ. ਪੀ. ਪਹੁੰਚਿਆ ਸੀ ਪਰ ਉਸ ਵਿੱਚ ਭਗਵੰਤ ਮਾਨ ਨੂੰ ਛੱਡ ਕੇ ਸਾਰੇ ਵੱਡੇ ਆਪ ਆਗੂ ਮੌਜੂਦ ਸਨ, ਜਿਸ ਤੋਂ ਇਹ ਸਾਫ ਨਜ਼ਰ ਆ ਰਿਹਾ ਹੈ ਕਿ ਭਗਵੰਤ ਮਾਨ ਅਜੇ ਵੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਗੌਰਤਲਬ ਹੈ ਕਿ ਭਗਵੰਤ ਮਾਨ ਸੰਗਰੂਰ ਤੋਂ ਐੱਮ. ਪੀ. ਹਨ ਅਤੇ ਉਹ ਪੰਜਾਬ ਵਿਚ ਪਾਰਟੀ ਦੇ ਇਕੋ-ਇਕ ਸੰਸਦ ਮੈਂਬਰ ਹਨ।
PUNJAB




INDIA








WORLD










