ਪੰਜਾਬ ਵਿੱਚ ਬਾਹਰ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਪੰਜਾਬ ਦੇ ਡੀਜੀਪੀ ਨੂੰ ਸਖਤ ਨਿਰਦੇਸ਼ ਦਿੱਤੇ ਸੀ ਕੇ ਸੂਬੇ ਤੋਂ ਬਾਹਰੋਂ ਝੋਨੇ ਅਤੇ ਚਾਵਲਾ ਦੀ ਤਸਕਰੀ ਕਰਕੇ ਲਿਆਉਣ ਵਾਲੇ ਲੋਕਾਂ ਤੇ ਕਾਰਵਾਈ ਕਰਨ । ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬ ਦੀਆਂ ਸਰਹੱਦਾਂ ਤੇ ਚੈਕਿੰਗ ਵਧਾਅ ਦਿੱਤੀ ਸੀ । ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ, ਕੁਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ ਲਿਆ ਕੇ ਪੰਜਾਬ ਵਿੱਚ ਅਣਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।
ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏਡੀਜੀਪੀ ਵੀ. ਨੀਰਜਾ ਨੂੰ ਸੂਬੇ ਵਿੱਚ ਅਣਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ ਕੁੱਲ 217547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
PUNJAB




INDIA








WORLD










