ਉਤਰਪ੍ਰਦੇਸ ਦੇ ਲਖੀਮਪੁਰ ਵਿੱਚ ਭਾਜਪਾ ਸਰਕਾਰ ਦੇ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਸ਼ਾਤੀ ਮਾਈ ਜਾ ਰਹੇ ਕਿਸਾਨਾਂ ਉਪਰ ਗੱਡੀ ਚੜਾਅ ਕੇ ਕਤਲ ਕਰ ਦਿੱਤੇ ਗਏ ਸੀ । ਜਿਸ ਤੋਂ ਬਾਅਦ ਪੂਰੇ ਭਾਰਤ ਵਿੱਚ ਹਾਹਾਕਾਰ ਮੱਚ ਗਈ ਸੀ । ਲੰਘੇ ਦਿਨਾਂ ਮਰਨ ਵਾਲੇ ਲੋਕਾਂ ਦੇ ਭੋਗ ਵੀ ਪਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ ਸੀ । ਜਿਸ ਦੌਰਾਨ ਕਾਂਗਰਸ ਦੀ ਆਗੂ ਪ੍ਰਿਯੰਕਾਂ ਗਾਂਧੀ ਨੇ ਵੀ ਆਪਣੀ ਹਾਜਰੀ ਲਵਾਈ ਸੀ । ਤੇ ਅੱਜ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦਾ ਇੱਕ ਵਫਦ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਪਹੁੰਚਿਆ ਹੈ।
ਕਾਂਗਰਸ ਆਗੂਆਂ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਕਾਂਗਰਸ ਦੇ ਵਫ਼ਦ ਵਿੱਚ ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ, ਏਕੇ ਐਂਟਨੀ ਅਤੇ ਗੁਲਾਮ ਨਬੀ ਆਜ਼ਾਦ ਵੀ ਸ਼ਾਮਿਲ ਸਨ। ਇਸ ਦੌਰਾਨ ਵਫ਼ਦ ਨੇ ਲਖੀਮਪੁਰ ਮਾਮਲੇ ਵਿੱਚ ਤੱਥਾਂ ਨਾਲ ਸਬੰਧਿਤ ਇੱਕ ਮੰਗ ਪੱਤਰ ਵੀ ਰਾਸ਼ਟਰਪਤੀ ਨੂੰ ਸੌਂਪਿਆ ਹੈ ਅਤੇ ਮਾਮਲੇ ਵਿੱਚ ਪੀੜਤ ਧਿਰ ਨੂੰ ਨਿਆਂ ਦਿਵਾਉਣ ਲਈ ਉਨ੍ਹਾਂ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ।
ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਦੋਸ਼ੀ ਦੇ ਪਿਤਾ, ਜੋ ਗ੍ਰਹਿ ਰਾਜ ਮੰਤਰੀ ਹਨ, ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਜਾਂਚ ਦੀ ਮੰਗ ਕੀਤੀ ਗਈ ਹੈ। ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੇ ਅੱਜ ਹੀ ਇਸ ਮੁੱਦੇ ‘ਤੇ ਸਰਕਾਰ ਨਾਲ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ।
PUNJAB




INDIA








WORLD










