ਪੰਜਾਬ ਵਿੱਚ ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨ ਲਗਾਤਾਰ ਸਿਆਸੀ ਪਾਰਟੀਆਂ ਦਾ ਵਿਰੋਧ ਕਰ ਰਹੇ ਹਨ। ਅੱਜ ਅਰਵਿੰਦ ਕੇਜਰੀਵਾਲ ਦਾ ਜਲੰਧਰ ਵਿੱਚ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ । ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦਾ ਦੂਜਾ ਪੰਜਾਬ ਦਾ ਸਿਆਸੀ ਦੌਰਾ ਹੈ ਅੱਜ ਜਦੋਂ ਕੇਜਰੀਵਾਲ ਜਲੰਧਰ ਹਾਈਵੇ ਤੇ ਸਥਿਤ ਬਾਥ ਕੇਸਲ ਪੈਲੇਸ ਵਿੱਚ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ । ਜਦੋਂ ਕਿਸਾਨਾਂ ਨੂੰ ਕੇਜਰੀਵਾਲ ਦੇ ਆਉਣ ਦਾ ਪਤਾ ਲੱਗਾ ਤਾਂ ਉਨ੍ਹਾਂ ਪੈਲੇਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ।ਪਰ ਇਸ ਤੋਂ ਪਹਿਲਾਂ ਕਿ ਕੇਜਰੀਵਾਲ ਇੱਥੇ ਪਹੁੰਚਦੇ ਕਿਸਾਨਾਂ ਨੇ ਉਨ੍ਹਾਂ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਬਹਿਸ ਦੇ ਨਜਰ ਆਏ ਤੇ ਕਿਸਾਨਾਂ ਨੇ ਗੁੱਸੇ ਵਿੱਚ ਆ ਕੇ ਕੇਜਰੀਵਾਲ ਦੇ ਲੱਗੇ ਬੇਨਰ,ਪੋਸਟਰ ਪਾੜ ਦਿੱਤੇ । ਕਿਸਾਨਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਹੈ
PUNJAB




INDIA








WORLD










