
ਚੇਨਈ 13 ਅਕਤੂਬਰ (ਪ.ਪ.) : ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਕਿਸਾਨ ਵੀਰਾਂ ਦੀ ਆਤਮਿਕ ਸ਼ਾਂਤੀ ਲਈ ਚੇਨਈ ਵਿਖੇ ਸਿੱਖ ਭਾਈਚਾਰੇ ਨੇ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ । ਇਸ ਮੌਕੇ ਇਕੱਤਰ ਸਿੱਖ ਭਾਈਚਾਰੇ ਦੇ ਲੋਕਾਂ ਨੇ ਉਕਤ ਦੋਸ਼ੀ ਭਾਜਪਾ ਮੰਤਰੀ ਦੇ ਪੁੱਤ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਕੇਂਦਰ ਸਰਕਾਰ ਨੂੰ ਉਕਤ ਕਾਲੇ ਖੇਤੀ ਕਾਨੂੰਨ ਵਾਪਿਸ ਲੈਣ ਦੀ ਵੀ ਅਪੀਲ ਕੀਤੀ । ਇਹ ਕੈਂਡਲ ਮਾਰਚ ਗੁਰਦਵਾਰਾ ਸਾਹਿਬ ਤੋਂ ਆਰੰਭ ਹੋਇਆ ਸੀ। ਕੈਂਡਲ ਮਾਰਚ ਦੌਰਾਨ ਸਿੱਖ ਭਾਈਚਾਰੇ ਦੀਆਂ ਔਰਤਾਂ ਅਤੇ ਨੌਜਵਾਨਾਂ ਨੇ ਭਾਗ ਲਿਆ । ਜਿਸ ਮੌਕੇ ਵਾਈਸ ਪ੍ਰਧਾਨ ਮੈਡਮ ਡਿੰਪਲ ਕੌਰ, ਓਂਕਾਰ ਸਿੰਘ , ਮਨਜੀਤ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿਚ ਸੰਗਤ ਹਾਜ਼ਿਰ ਸੀ।
PUNJAB




INDIA








WORLD










