ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚ ਗਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਸਵਾਂ ਫਾਰਮ ਹਾਊਸ ਤੇ ਕੈਪਟਨ ਨੇ ਚੰਨੀ ਅਤੇ ਉਸ ਦੇ ਪਰਿਵਾਰ ਨੂੰ ਜੀ ਆਇਆਂ ਆਖਿਆ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਨਾਲ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਮੁਲਾਕਾਤ ਹੈ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਦੇ ਨਾਲ ਕੈਪਟਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਕੋਠੀ ਦੀ ਪੇਸ਼ਕਸ਼ ਵੀ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਸੂਬੇ ਵਿੱਚ ਆਪਣੀ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਇਸ ਤੋਂ ਬਾਅਦ ਅਮਰਿੰਦਰ ਸਿੰਘ ਲਗਾਤਾਰ ਸਿੱਧੂ ਅਤੇ ਕਾਂਗਰਸ ਦੇ ਖਿਲਾਫ ਬਿਆਨ ਦੇ ਰਹੇ ਹਨ। ਉੱਥੇ ਹੀ ਅਮਰਿੰਦਰ ਸਿੰਘ ਨੇ ਬੀਐਸਐਫ ਨੂੰ ਜਿਆਦਾ ਅਧਿਕਾਰ ਦੇਣ ਦੇ ਕੇਂਦਰ ਦੇ ਕਦਮ ਦਾ ਸਮਰਥਨ ਵੀ ਕੀਤਾ ਹੈ।
PUNJAB




INDIA








WORLD










