ਦਿੱਲੀ ਸਿੰਘੂ ਬਾਰਡਰ ਤੇ ਬੇਅਦਬੀ ਕਰਨ ਵਾਲੇ ਨੂੰ ਲਖਬੀਰ ਸਿੰਘ ਨੂੰ ਮੌਕੇ ਤੇ ਫੜ ਕੇ ਨਿਹੰਗ ਸਿੰਘਾਂ ਵੱਲੋਂ ਸਜਾ ਦੇ ਰੂਪ ਵਿੱਚ ਹੱਥ ਵੱਡ ਦਿੱਤਾ ਗਿਆ ਸੀ ਉਸ ਤੋਂ ਬਾਅਦ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਤੇ ਉਸ ਦੀ ਮੌਤ ਹੋ ਗਈ ਸੀ । ਜਿਸ ਤੋਂ ਬਾਅਦ ਪੁਲਿਸ ਨੇ ਇਸ ਕਤਲ ਕੇਸ ਵਿੱਚ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਤੇ ਅਦਾਲਤ ਵਿੱਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਵੀ ਹਾਸਲ ਕੀਤਾ । ਜਿਸ ਤੋਂ ਬਾਅਦ ਪੁਲਿਸ ਨੇ ਇੱਕ ਹੋਰ ਨਿਹੰਗ ਸਿੰਘ ਨਰਾਇਣ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ । ਨਰਾਇਣ ਸਿੰਘ ਨੂੰ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਤੋਂ ਗ੍ਰਿਫ਼ਤਾਰ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਨਰਾਇਣ ਸਿੰਘ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਅਰਦਾਸ ਕੀਤੀ ਅਤੇ ਫਿਰ ਗ੍ਰਿਫ਼ਤਾਰੀ ਦਿੱਤੀ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਕਤਲਕਾਂਡ ਮਾਮਲੇ ਦੀ ਇਕ ਵੀਡੀਓ ਸਾਹਮਣੇ ਆਈ ਸੀ।ਜਿਸ ਵਿਚ ਮ੍ਰਿਤਕ ਲਖਬੀਰ ਸਿੰਘਾਂ ਤੋਂ ਬੇਅਦਬੀ ਕਰਨ ਦਾ ਦੋਸ਼ ਕਬੂਲ ਕਰਵਾਇਆ ਗਿਆ ਅਤੇ ਨਿਹੰਗ ਸਿੰਘਾਂ ਵੱਲੋਂ ਕਤਲ ਕਰਨ ਦਾ ਕਬੂਲਨਾਮਾ ਕੀਤਾ ਗਿਆ।ਇਹ ਸਾਹਮਣੇ ਆਇਆ ਹੈ ਕਿ ਨਿਹੰਗ ਨਰਾਇਣ ਸਿੰਘ ਵੱਲੋਂ ਮ੍ਰਿਤਕ ਲਖਬੀਰ ਸਿੰਘ ਦਾ ਹੱਥ ਵੱੱਢਿਆ ਗਿਆ ਸੀ।ਨਰਾਇਣ ਸਿੰਘ ਤੋਂ ਪਹਿਲਾਂ ਇਸ ਕੇਸ ਵਿਚ ਸਰਬਜੀਤ ਸਿੰਘ ਵੱਲੋਂ ਆਤਮ-ਸਮਰਪਣ ਕੀਤਾ ਗਿਆ ਸੀ।ਜਿਸਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ਗਿਆ।
PUNJAB




INDIA








WORLD










