ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ ਹੈ ,ਜੋ ਤਿੰਨ ਘੰਟੇ ਚੱਲੀ ਹੈ। ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ ਸੋਨੀਆ ਗਾਂਧੀ ਨੇ ਪਾਰਟੀ ਦੇ ਅਸੰਤੁਸ਼ਟ ਨੇਤਾਵਾਂ ਦੇ ਸਮੂਹ ਜੀ -23 ਨੂੰ ਕਰਾਰਾ ਜਵਾਬ ਦਿੱਤਾ ਹੈ।
ਇਸ ਤੋਂ ਇਲਾਵਾ ਕੇਂਦਰ ਵਿਚ ਸੱਤਾ ਤੇ ਬੈਠੀ ਭਾਜਪਾ ਸਰਕਾਰ ਸੋਨੀਆ ਗਾਂਧੀ ਦੇ ਨਿਸ਼ਾਨੇ ’ਤੇ ਰਹੀ।ਸੋਨੀਆ ਗਾਂਧੀ ਨੇ 3 ਖੇਤੀ ਕਾਨੂੰਨਾਂ,ਲਖੀਮਪੁਰ ਖੀਰੀ ਕਾਂਡ ਅਤੇ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਭੜਾਸ ਕੱਢੀ।ਉਹਨਾਂ ਕਿਹਾ ਕਿ ਭਾਰਤ ਦੀ ਅਰਥ ਵਿਵਸਥਾ ਲਈ ਕੇਂਦਰ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ।“ਕੇਂਦਰ ਦੀ ਸਿਰਫ਼ ਇਕੋ ਨੀਤੀ ਹੈ ਵੇਚੋ ਵੇਚੋ ਅਤੇ ਵੇਚੋ।
ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਨੇ ਦੱੱਸਿਆ ਕਿ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਖੇਤੀ ਉੱਤੇ ਚੱਲ ਰਹੇ ਗੰਭੀਰ ਸੰਕਟ ਲਈ 3 ਮਤੇ ਪਾਸ ਕੀਤੇ ਗਏ ਹਨ।
ਕੀ-ਕੀ ਰਹੀਆਂ CWC ਮੀਟਿੰਗ ਦੀਆਂ ਖਾਸ ਗੱਲਾਂ
ਇਸ ਦੌਰਾਨ ਕਾਂਗਰਸ ਨੇ ਮਹਿੰਗਾਈ ਖਿਲਾਫ ਵੀ ਇੱਕ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਨੇਤਾ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ 14 ਤੋਂ 29 ਨਵੰਬਰ ਵਿਚਕਾਰ ਕਾਂਗਰਸ ਮਹਿੰਗਾਈ ਦੇ ਖਿਲਾਫ ਇੱਕ ਜਨ ਅੰਦੋਲਨ ਆਯੋਜਿਤ ਕਰਨ ਜਾ ਰਹੀ ਹੈ। ਇਸ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਹਮਲਾ ਕੀਤਾ ਜਾਵੇਗਾ।
ਸੀ. ਡਬਲਯੂ. ਸੀ. ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਅਸੀਂ ਤਿੰਨ ਮਤੇ ਪਾਸ ਕੀਤੇ ਹਨ। ਇਸ ਵਿੱਚ ਰਾਜਨੀਤਕ ਸਥਿਤੀ, ਮਹਿੰਗਾਈ ਅਤੇ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦੇ ਸ਼ਾਮਿਲ ਹਨ। ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਦੀ ਮੈਂਬਰਸ਼ਿਪ ਮੁਹਿੰਮ 1 ਨਵੰਬਰ ਤੋਂ ਸ਼ੁਰੂ ਹੋਵੇਗੀ, ਜੋ 31 ਮਾਰਚ, 2022 ਤੱਕ ਚੱਲੇਗੀ। ਕਾਂਗਰਸ ਦੇਸ਼ ਭਰ ਵਿੱਚ ਜਨਤਕ ਜਾਗਰੂਕਤਾ ਮੁਹਿੰਮ ਚਲਾਏਗੀ। ਇਹ ਮੁਹਿੰਮ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਚਲਾਈ ਜਾਵੇਗੀ।
ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਸੀ ਡਬਲਯੂ ਸੀ ਦੇ ਸਾਰੇ ਮੈਂਬਰਾਂ ਨੇ ਸੋਨੀਆ ਗਾਂਧੀ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਪੂਰਾ ਵਿਸ਼ਵਾਸ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਪਾਰਟੀ ਦੀ ਅਗਵਾਈ ਕਰਨ ਲਈ ਕਿਹਾ ਹੈ, ਜਿਸ ਬਾਰੇ ਉਨ੍ਹਾਂ ਕਿਹਾ ਹੈ ਕਿ ਉਹ ਇਸ ਬਾਰੇ ਸੋਚਣਗੇ।
PUNJAB




INDIA








WORLD










