ਦਿੱਲੀ ਸਿੰਘੂ ਬਾਰਡਰ ਤੇ ਪਿਛਲੇ ਦਿਨੀਂ ਲਖਬੀਰ ਸਿੰਘ ਨਾਮੀ ਵਿਆਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ ਜਿਸ ਤੇ ਮੌਕੇ ਪਰ ਨਿਹੰਗ ਸਿੰਘਾਂ ਨੇ ਫੜ ਲਿਆ ਸੀ ਨਾਲ ਸਜਾ ਦੇ ਰੂਪ ਉਸ ਵਿਆਕਤੀ ਦਾ ਹੱਥ ਕੱਟ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਖਬੀਰ ਸਿੰਘ ਦੀ ਮੌਤ ਹੋ ਗਈ ਸੀ ਤੇ ਪੁਲਿਸ ਵੱਲੋਂ ਨਿਹੰਗ ਸਿੰਘਾਂ ਦੀ ਗ੍ਰਿਫਤਾਰੀਆਂ ਵੀ ਪਾ ਦਿੱਤੀਆਂ ਗਈਆਂ ਹਨ। ਪਰ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਵਿੱਚ ਤਲਖੀ ਆ ਗਈ ਹੈ । ਕਤਲ ਮਾਮਲੇ ਵਿੱਚ ਕਿਸਾਨ ਆਗੂਆਂ ਦੇ ਬਿਆਨਾਂ ਤੋਂ ਬਾਅਦ ਨਿਹੰਗ ਜਥੇਬੰਦੀਆਂ ਗੁੱਸੇ ਨਾਲ ਭੜਕ ਉਠੀਆਂ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਉਹ ਵੱਡੇ ਖੁਲਾਸੇ ਕਰ ਸਕਦੇ ਹਨ।
ਉਨ੍ਹਾਂ ਮੀਡੀਆ ਸਾਹਮਣੇ ਦਾਅਵਾ ਕੀਤਾ ਹੈ ਕਿ ਯੋਗੇਂਦਰ ਯਾਦਵ ਆਰਐਸਐਸ ਦਾ ਬੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਕਰ ਕਾਨੂੰਨ ‘ਤੇ ਭਰੋਸਾ ਹੈ ਤਾਂ ਉਹ ਇਥੇ ਸਿੰਘੂ ਬਾਰਡਰ ‘ਤੇ ਕਿਉਂ ਬੈਠੇ ਹੋਏ ਹਨ। ਉਨ੍ਹਾਂ ਨੇ ਪੂਰੇ ਦੇਸ਼ ਨੂੰ ਇਸ ਅੰਦੋਲਨ ਵਿੱਚ ਕਿਉਂ ਧੱਕਿਆ ਹੋਇਆ ਹੈ। ਕਿਉਂਕਿ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਸਟੇਅ ਲਾਇਆ ਹੋਇਆ ਹੈ। ਨਿਹੰਗ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਲਖਬੀਰ ਦੇ ਕਤਲ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੁੰਦੀਆਂ ਹਨ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ।
ਦੱਸਣਯੋਗ ਹੈ ਕਿ ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਵੀ ਨੌਜਵਾਨ ਦੀ ਹੱਤਿਆ ਦਾ ਸਖਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਖਿਲਾਫ ਹਾਂ ਪਰ ਇਸ ਆਧਾਰ ‘ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ। ਹੱਤਿਆ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ। ਮੋਰਚਾ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰੇਗਾ।
PUNJAB




INDIA








WORLD










