ਪੰਜਾਬ ਵਿੱਚ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ,ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕੀਤਾ ਹੈ । ਪੰਜਾਬ ਅਤੇ ਚੰਡੀਗੜ੍ਹ ਇੰਟਲੀਜੈਂਸ ਵਿੰਗ ਨੂੰ ਇੱਕ ਅਲਰਟ ਭੇਜ ਕੇ ਚੌਕਸ ਕੀਤਾ ਹੈ ਕਿ ਪੰਜਾਬ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਖੁਫੀਆਂ ਏਜੰਸੀ ਆਈਐਸਆਈ ਵੱਡੇ ਹਮਲੇ ਕਰ ਸਕਦੀ ਹੈ । ਇਹ ਹਮਲੇ ਡਿਟੇਕਟਿਵ ਡਰੋਨ ਰਾਹੀਂ ਹਥਿਆਰ, ਨਸ਼ੀਲੇ ਪਦਾਰਥ,ਵਿਸਫੋਟਕ, ਗੋਲਾ ਬਾਰੂਦ ਸਪਲਾਈ ਭੇਜ ਕੇ ਕਰਾ ਸਕਦੇ ਹੈ।
ਅਲਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨ ਲਹਿਰ ਨਾਲ ਜੁੜੇ ਲੋਕ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੇ ਇਰਾਦੇ ਨਾਲ ਹਿੰਸਾ ਭੜਕਾਉਣ ਦਾ ਕੰਮ ਵੀ ਕਰ ਸਕਦੇ ਹਨ। ਚਿਤਾਵਨੀ ਵਿੱਚ ਦੱਸਿਆ ਗਿਆ ਹੈ ਕਿ ਸਮਾਜ ਵਿਰੋਧੀ ਤੱਤ ਹਿੰਸਾ ਦੀਆਂ ਘਟਨਾਵਾਂ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਹੈ। ਇਸ ਦੇ ਨਾਲ ਹੀ ਖਾਲਿਸਤਾਨੀ ਹਮਦਰਦਾਂ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਵੀ ਸਖਤ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
PUNJAB




INDIA








WORLD










