ਪਾਕਿਸਤਾਨ ਅਤੇ ਪੰਜਾਬ ਬਾਰਡਰ ਤੇ ਵੱਡੀ ਮਾਤਰਾ ਵਿੱਚ ਕਾਂਊਟਰ ਇੰਟੈਲੀਜੈਂਸ ਅਤੇ ਬੀ ਐਸ ਐਫ ਨੇ ਹਥਿਆਰਾਂ ਦਾ ਜਖੀਰਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।ਲੰਘੇ ਦਿਨ ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਏਜੰਸੀਆਂ ਨੂੰ ਅਲਰਟ ਕੀਤਾ ਸੀ ਕੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਉਨ੍ਹਾਂ ਨੂੰ ਲੈ ਕੇ ਵੱਡੇ ਹਮਲੇ ਹੋ ਸਕਦੇ ਹਨ । ਜਿਸ ਤੋਂ ਬਾਅਦ ਪਾਕਿਸਤਾਨ ਨਾਲ ਲੱਗਦੇ ਬਾਰਡਰ ਤੇ ਚੌਕਸੀ ਵਧਾ ਦਿੱਤੀ ਗਈ ਸੀ। ਕਾਂਊਟਰ ਇੰਟੈਲੀਜੈਂਸ ਤੇ ਬੀਐਸਐਫ ਨੇ ਸਾਂਝਾ ਅਪਰੇਸ਼ਨ ਕਰਕੇ ,ਤਿਉਹਾਰਾਂ ਦੇ ਦਿਨਾਂ ਦੌਰਾਨ ਪੰਜਾਬ ਨੂੰ ਦਹਿਲਾਉਣ ਲਈ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੇ ਗਏ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤੀ ਹੈ। ਇਸ ਵਿੱਚ 22 ਵਿਦੇਸ਼ੀ ਪਿਸਤੌਲਾਂ, 44 ਮੈਗਜ਼ੀਨ, 100 ਕਾਰਤੂਸ (9 ਮਿਲੀਮੀਟਰ) ਇੱਕ ਕਿਲੋ ਹੈਰੋਇਨ, 72 ਗ੍ਰਾਮ ਅਫੀਮ ਸ਼ਾਮਲ ਹਨ।
ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੰਗਲਵਾਰ ਨੂੰ ਹੀ ਅਲਰਟ ਕਰ ਦਿੱਤਾ ਸੀ। ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਪਤਾ ਲੱਗਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ।
PUNJAB




INDIA








WORLD










