ਪੰਜਾਬ ਵਿੱਚ 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਕਾਲੀ ਦਲ ਤੋ ਸਵਾਏ ਦੂਜੀਆਂ ਪਾਰਟੀਆਂ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ । ਆਮ ਆਦਮੀ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਸੀਐਮ ਚਿਹਰਾ ਐਲਾਨ ਕਰਨ ਨੂੰ ਲੈ ਕੇ ਪਾਰਟੀ ਵਿੱਚ ਘਮਸਾਣ ਮੱਚਿਆ ਪਿਆ ਹੈ । ਤੇ ਭਗਵੰਤ ਮਾਨ ਵੀ ਪਾਰਟੀ ਨਾਲ ਨਿਰਾਜ ਚੱਲੇ ਆ ਰਹੇ ਹੈ । ਕਿਉਂਕਿ ਪੰਜਾਬ ਲੀਡਰਸ਼ਿਪ ਨੂੰ ਇੰਤਜਾਰ ਸੀ ਜਦੋਂ ਅਰਵਿੰਦ ਕੇਜਰੀਵਾਲ ਪੰਜਾਬ ਆਉਣਗੇ ਉਦੋਂ ਉਹ ਸੀਐਮ ਚਿਹਰੇ ਦਾ ਐਲਾਨ ਕਰਕੇ ਜਾਣਗੇ ਪਰ ਦੋ ਵਾਰ ਪੰਜਾਬ ਫੇਰੀ ਪਾਉਣ ਤੋਂ ਬਾਅਦ ਵੀ ਕਿਸੇ ਵੀ ਬੰਦੇ ਨੂੰ ਸੀਐਮ ਚਿਹਰੇ ਲਈ ਅੱਗੇ ਨਹੀਂ ਲਿਆਂਦਾ ਗਿਆ । ਪਿਛਲੇ ਸਮੇਂ ਆਮ ਆਦਮੀ ਪਾਰਟੀ ਦੇ ਕੁੱਝ ਵਿਧਾਇਕਾਂ ਨੇ ਭਗਵੰਤ ਮਾਨ ਨੂੰ ਸੀਐਮ ਚਿਹਰਾ ਬਣਾਉਣ ਦੀ ਮੰਗ ਰੱਖੀ ਸੀ ।
ਹੁਣ ਫੇਰ ਦੁਬਾਰਾ ਆਮ ਆਦਮੀ ਪਾਰਟੀ ਵਿਚ CM ਫੇਸ ਨੂੰ ਲੈ ਕੇ ਘਮਾਸਾਨ ਤੇਜ਼ ਹੋ ਗਿਆ ਹੈ। ‘ਆਪ’ ਵਿਧਾਇਕ ਰੁਪਿੰਦਰ ਰੂਬੀ ਵੱਲੋਂ ਭਗਵੰਤ ਮਾਨ ਨੂੰ CM ਚਿਹਰਾ ਐਲਾਨਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਭਗਵੰਤ ਮਾਨ ਤੋਂ ਇਲਾਵਾ ਹੋਰ ਕੋਈ ਵੱਡਾ ਚਿਹਰਾ ਨਹੀਂ ਦਿਖ ਰਿਹਾ, ਜਿਸ ਨੂੰ ਸੀ. ਐੱਮ. ਚਿਹਰਾ ਐਲਾਨਿਆ ਜਾ ਸਕੇ ਤੇ ਨਾਲ ਹੀ ਉੁਨ੍ਹਾਂ ਨੇ ਇਹ ਵੀ ਕਿਹਾ ਕਿ CM ਫੇਸ ਐਲਾਨਣ ਵਿਚ ਦੇਰੀ ਪਾਰਟੀ ਨੂੰ ਭਾਰੀ ਪੈ ਸਕਦੀ ਹੈ।
ਰੁਪਿੰਦਰ ਰੂਬੀ ਤੋਂ ਇਲਾਵਾ ਹੋਰ ਪਾਰਟੀ ਵਰਕਰ ਵੀ ਇਹੀ ਮੰਗ ਕਰ ਰਹੇ ਹਨ ਕਿ ਭਗਵੰਤ ਮਾਨ ਨੂੰ ਹੀ ਆਪ ਦਾ ਸੀ. ਐੱਮ. ਚਿਹਰਾ ਬਣਾਇਆ ਜਾਵੇ ਕਿਉਂਕਿ ਉਹ ਲੰਮੇ ਸਮੇਂ ਤੋਂ ਪਾਰਟੀ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਤੇ ਕਾਫੀ ਮਿਹਨਤ ਕਰ ਰਹੇ ਹਨ।
PUNJAB




INDIA








WORLD










