ਕੇਂਦਰ ਦੇ ਤਿੰਨ ਕਾਲੇ ਖੇਤੀ ਕਨੂੰਨਾ ਨੂੰ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਬਾਰਡਰਾਂ ਤੇ ਧਰਨਾ ਲਾਏ ਹੋਇਆ ਹੈ ਜਿਸ ਨੂੰ ਇੱਕ ਸਾਲ ਹੋ ਗਿਆ ਹੈ । ਚੱਲੇ ਰਹੇ ਧਰਨਿਆਂ ਨੂੰ ਲੈ ਕੇ ਕਿਸੇ ਵੱਲੋਂ ਰਸਤੇ ਖੋਲ੍ਹਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਜਿਸ ਦੀ ਅੱਜ ਸੁਣਵਾਈ ਕਰਦਿਆਂ ਕੋਰਟ ਨੇ ਆਖਿਆ ਕਿਸਾਨ ਅੰਦੋਲਨ ਕਰ ਸਕਦੇ ਹੈ ਪਰ ਰਸਤੇ ਬੰਦ ਨਹੀਂ ਕਰ ਸਕਦੇ ਕਿਉਂਕਿ ਰਸਤੇ ਬੰਦ ਕਰਨ ਨਾਲ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਆਉਦੀ ਹੈ । ਦੂਜੇ ਪਾਸੇ ਕਿਸਾਨਾਂ ਨੇ ਪਹਿਲਾਂ ਹੀ ਆਖ ਦਿੱਤਾ ਸੀ ਉਨ੍ਹਾਂ ਵੱਲੋਂ ਕੋਈ ਰਸਤਾ ਬਲੌਕ ਨਹੀਂ ਕੀਤਾ ਗਿਆ ਪੁਲਿਸ ਹੀ ਬੈਰੀਕੇਟਿੰਗ ਕਰੀ ਬੈਠੀ ਹੈ ਉਹ ਹੀ ਨੀ ਕਿਸੇ ਨੂੰ ਲੰਘਣ ਦਿੰਦੇ ।
ਅਦਾਲਤ ਨੇ ਕਿਸਾਨ ਯੂਨੀਅਨਾਂ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਯੂਨੀਅਨਾਂ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨ। ਹੁਣ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ।
PUNJAB




INDIA








WORLD










