ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦਈ ਅਤੇ ਮੁਦਈ ਦੇ ਭਤੀਜੇ ਰਕੇਸ਼ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਬਿਲਾਸਪੁਰ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਅਤੇ ਉਸਦੇ ਭਤੀਜੇ ਨੂੰ ਇਲਾਜ ਲਈ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਮੁਦਈ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ।ਡਾਕਟਰ ਸਾਹਿਬ ਵੱਲੋਂ ਮੁਦਈ ਦੀਆਂ ਦੋ ਸੱਟਾਂ ਅੰਡਰ ਐਕਸਰੇ ਰੱਖੀਆਂ ਸਨ। ਜਿਹਨਾ ਵਿਚੋਂ ਇਕ ਦਾ ਨਤੀਜਾ ਗਰੀਵੀਅਸ ਆਉਣ ਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਇਹ ਹੈ ਕਿ ਦੋਸ਼ੀ ਜਸਕਰਨ ਸਿੰਘ ਉਰਫ ਮੱਛੀ ਮੁਦਈ ਦੇ ਭਤੀਜੇ ਰਕੇਸ਼ ਕੁਮਾਰ ਨੂੰ ਗਾਲੀ ਗਲੋਚ ਕੀਤਾ ਸੀ। ਜਿਸਦਾ ਉਲਾਭਾ ਦੇਣ ਲਈ ਮੁਦਈ ਜਸਕਰਨ ਸਿੰਘ ਦੇ ਚਾਚੇ ਦੇ ਘਰ ਗਿਆ ਸੀ। ਸ:ਥ: ਤਰਸੇਮ ਸਿੰਘ ਨੇ 1.ਜਸਕਰਨ ਸਿੰਘ ਉਰਫ ਮੱਛੀ ਪੁੱਤਰ ਸਵਰਨ ਸਿੰਘ
2.ਜੈਲਾ ਸਿੰਘ ਪੁੱਤਰ ਮੱਖਣ ਸਿੰਘ 3.ਮਾਹਨਾ ਸਿੱਖਾਂਦਾ ਪੁੱਤਰ ਨਾਮਲੂਮ ਵਾਸੀਆਨ ਬਿਲਾਸਪੁਰ ਜਿਲ੍ਹਾ ਮੋਗਾ ਤੇ 81/21-05-2021 ਅ/ਧ 323,325,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 10 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਪਿੱਪਲ ਸਿੰਘ ਨੇ ਕੁਲਵਿੰਦਰ ਸਿੰਘ ਉਰਫ ਭਿੰਦਰ ਪੁੱਤਰ ਸੁਖਦੇਵ ਸਿੰਘ ਵਾਸੀ ਪੱਤੀ ਸਰਕਾਰ, ਚੜਿੱਕ ਜਿਲ੍ਹਾ ਮੋਗਾ ਤੇ 99/21-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਮੀਤੀ ਰਾਮ ਨੂੰ ਗ੍ਰਿਫਤਾਰ ਕਰਕੇ ਐਗਸੈਲੋ ਗੱਡੀ ਨੰਬਰੀ ਪੀ.ਬੀ 29-ਐਸ-7251 ਵਿਚੋਂ 3 ਪੇਟੀਆਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸ ਅਤੇ 6 ਪੇਟੀਆਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਪੰਜਾਬ) (ਕੁੱਲ 9 ਪੇਟੀਆਂ ਸ਼ਰਾਬ) ਬ੍ਰਾਂਮਦ ਕਰ ਲਈ ਗਈ ਅਤੇ ਦੋਰਾਨੇ ਤਫਤੀਸ਼ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਮੁਕੱਦਮਾਂ ਵਿਚ ਬਤੌਰ ਦੋਸ਼ੀ ਨਾਮਜੱਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਸ:ਥ: ਬਸੰਤ ਸਿੰਘ ਨੇ 1.ਮੀਤੀ ਰਾਮ ਪੁੱਤਰ ਧੰਨਾ ਰਾਮ ਵਾਸੀ ਸਾਧਾਂ ਵਾਲੀ ਬਸਤੀ ਮੋਗਾ 2.ਗੁਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਹਿਿਰਆਂ ਵਾਲੀ ਗਲੀ, ਮੋਗਾ ਤੇ 100/21-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਦਵਿੰਦਰਜੀਤ ਸਿੰਘ ਨੇ ਜਗਸੀਰ ਸਿੰਘ ਉਰਫ ਸੋਨੀ ਪੁੱਤਰ ਜੀਤਾ ਸਿੰਘ ਵਾਸੀ ਪੱਤੀ ਸਰਕਾਰ ਚੜਿੱਕ ਜਿਲ੍ਹਾ ਮੋਗਾ ਤੇ 101/21-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਮਸ਼ਾਨਘਾਟ ਕੋਟ ਈੇਸ ਖਾਂ ਵਿਖੇ ਨਜਾਇਜ ਸ਼ਰਾਬ ਰੱਖ ਕੇ ਵੇਚ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਕੰਵਲਜੀਤ ਸਿੰਘ ਨੇ ਕੁਲਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸੁੰਦਰ ਨਗਰ, ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 67/21-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਸੇਵਕ ਸਿੰਘ ਉਰਫ ਜੁਗਨੂੰ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰ ਵਿਚੋਂ 30 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਬੂਟਾ ਸਿੰਘ ਨੇ ਸੇਵਕ ਸਿੰਘ ਉਰਫ ਜੁਗਨੂੰ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 89/21-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਹੀਰ ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਦੇਵ ਸਿੰਘ ਨੇ ਗੁਰਮੀਤ ਸਿੰਘ ਉਰਫ ਬੀਟਾ ਪੁੱਤਰ ਛੋਟੂ ਰਾਮ ਵਾਸੀ ਰਾਊਕੇ ਕਲਾਂ ਜਿਲ੍ਹਾ ਮੋਗਾ ਤੇ 61/21-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।