ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਤਾਂ ਆਪਣੇ ਆਪਣੇ ਹੱਥ ਕੰਡੇ ਅਪਣਾ ਹੀ ਰਹੀਆਂ ਹਨ। ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਦੇ ਖਿਲਾਫ ਧਰਨੇ ਤੇ ਬੈਠੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਪੰਜਾਬ ਵਿਚ ਸਿਆਸੀ ਪਾਰਟੀਆਂ ਨੂੰ ਸਵਾਲ ਵੀ ਕੀਤੇ ਜਾ ਰਹੇ ਹੈ । ਦੂਜੇ ਪਾਸੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਸਿਆਸੀ ਪਾਰਟੀ ਬਣਾਅ ਕੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰ ਖੜੇ ਕਰਨ ਦਾ ਐਲਾਨ ਕਰ ਦਿੱਤਾ ਹੈ । ਪਰ ਸੰਯੁਕਤ ਕਿਸਾਨ ਮੋਰਚਾ ਗੁਰਨਾਮ ਸਿੰਘ ਚੜੂਨੀ ਦੇ ਨਾਲ ਸਹਿਮਤ ਨਹੀ ਹੈ ਤੇ ਸ਼ੁਰੂ ਤੋਂ ਲੈ ਕੇ ਹੀ ਸਿਆਸੀ ਚੋਣਾਂ ਨਾ ਲੜਨ ਦੀ ਗੱਲ ਕਰਦਾ ਹੈ
ਇਸ ਤੋਂ ਪਹਿਲਾ ਵੀ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ 2022 ਤੇ ਬੋਲਦਿਆਂ ਕਿਹਾ ਸੀ ਕਿ ਜਿਸ ਦੀ ਵੋਟ ਉਸ ਦਾ ਰਾਜ ਹੋਣਾ ਚਾਹੀਦਾ ਹੈ। ਸੱਤਾ ਨੇ ਸਾਡੀ ਦੇਸ਼ ਦੀ ਰਾਜਨੀਤੀ ਨੂੰ ਇਸ ਤਰ੍ਹਾਂ ਗੰਦਾ ਕਰ ਦਿੱਤਾ ਹੈ ਕਿ ਕਿ ਗ਼ਰੀਬ ਹੋਰ ਗ਼ਰੀਬ ਹੋ ਰਿਹਾ ਹੈ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਦੇਸ਼ ਦਾ ਭਾਵੇਂ ਖੇਤੀ ਦਾ ਵਪਾਰ ਹੋਵੇ ਉਹ ਵੀ ਕਾਰਪੋਰੇਟ ਘਰਾਣੇ ਨੂੰ ਦਿੱਤਾ ਜਾ ਰਿਹਾ ਹੈ। ਭਾਵੇਂ ਉਹ ਬਾਜ਼ਾਰ ਦਾ ਕਾਰਪੋਰੇਟ ਹੈ। ਸਾਰੀ ਪ੍ਰਾਪਰਟੀ ਕਾਰਪੋਰੇਟਾਂ ਨੂੰ ਵੇਚੀ ਜਾ ਰਹੀ ਹੈ। ਜਿਸ ਦਾ ਮਤਲਬ ਹੈ ਕਿ ਪੈਸੇ ਤੋ ਸੱਤਾ ਸੱਤੇ ਤੋਂ ਪੈਸਾ ਦਾ ਰਿਵਾਜ ਚੱਲ ਰਿਹਾ ਹੈ। ਅੱਜ ਅੱਧੇ ਰਾਜਾਂ ਦੇ ਮੈਂਬਰ ਕਈ ਵੱਡੀ ਕੰਪਨੀਆਂ ਦੇ ਮਾਲਕ ਹਨ। ਜਿਸ ਦੇ ਚਲਦਿਆਂ ਆਪਣੀ ਮਨਮਰਜ਼ੀ ਨਾਲ ਕਾਨੂੰਨ ਬਣਾਏ ਜਾ ਰਹੇ ਹਨ।
PUNJAB




INDIA








WORLD










