ਪੰਜਾਬ ਵਿੱਚ 2022 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ ਹੋ ਗਈਆਂ ਹਨ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ 27 ਅਕਤੂਬਰ ਨੂੰ 11 ਵਜੇ ਇੱਕ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹੈ । ਜਿਸ ਵਿੱਚ ਕੈਪਟਨ ਕੋਈ ਵੱਡਾ ਧਮਾਕਾ ਕਰ ਸਕਦੇ ਹੈ । ਇਸ ਪ੍ਰੈਸ ਮੀਟਿੰਗ ਦੇ ਮੱਦੇਨਜ਼ਰ ਕਾਂਗਰਸ ਵਿੱਚ ਹਲਚਲ ਤੇਜ ਹੋ ਗਈ ਹੈ ਤੇ ਆਪਣੇ ਵਿਧਾਇਕਾਂ ਨਾਲ ਸੰਪਰਕ ਸਾਧੇ ਜਾ ਰਹੇ ਹੈ । ਸੁਣਨ ਵਿੱਚ ਆਇਆ ਹੈ ਕੇ ਕੱਲ ਦੀ ਪ੍ਰੈਸ ਮੀਟਿੰਗ ਵਿੱਚ ਕਾਂਗਰਸ ਦੇ ਵੱਡੇ ਆਗੂ ਨਜਰ ਆ ਸਕਦੇ ਹਨ। ਜਦੋਂ ਚੰਨੀ ਮੁੱਖ ਮੰਤਰੀ ਬਣੇ ਸੀ ਉਸ ਟਾਈਮ ਕੁੱਝ ਲੋਕਾਂ ਨੂੰ ਗੁੱਠੇ ਲਾਈਨ ਲਾ ਦਿੱਤਾ ਗਿਆ ਸੀ ਜਿਨ੍ਹਾਂ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ ,ਗੁਰਪ੍ਰੀਤ ਸਿੰਘ ਕਾਂਗੜ,ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਸ਼ਾਮ ਸੁੰਦਰ ਅਰੋੜਾ ਸ਼ਾਮਲ ਹਨ। ਜਾਣਕਾਰੀ ਇਹ ਵੀ ਮਿਲੀ ਹੈ 15 ਕਾਂਗਰਸੀ ਵਿਧਾਇਕ ਵੀ ਕੈਪਟਨ ਦੇ ਸੰਪਰਕ ਵਿੱਚ ਹਨ । ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਨਵੀ ਪਾਰਟੀ ਬਣਾਉਣ ਦੇ ਐਲਾਨ ਦੇ ਵਿਚਕਾਰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ
PUNJAB




INDIA








WORLD










