ਕੈਪਟਨ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ ਸਿੱਧੂ ਨੇ ਟਵੀਟ ਕਰਕੇ ਕੈਪਟਨ ਤੇ ਭਾਜਪਾ ਨਾਲ ਰਲ ਕੇ ਸਰਕਾਰ ਚਲਾਉਣ ਦੇ ਦੋਸ਼ ਲਾਏ ਸਨ । ਜਿਸ ਦਾ ਜਵਾਬ ਕੈਪਟਨ ਨੇ ਟਵੀਟ ਕਰਕੇ ਦੇ ਦਿੱਤਾ ਹੈ । ਜਿਸ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਆਦਮੀ ਕੁੱਝ ਨਹੀਂ ਜਾਣਦਾ, ਸਿਰਫ਼ ਬਕਵਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਸਲੇ ‘ਤੇ ਚਰਚਾ ਲਈ ਮੈਂ ਕੇਂਦਰੀ ਮੰਤਰੀਆਂ ਨੂੰ ਮਿਲ ਰਿਹਾ ਹਾਂ। ਉਨ੍ਹਾਂ ਕਿਹਾ ਸੂਬਾ ਉਦੋਂ ਤੱਕ ਕੁੱਝ ਨਹੀਂ ਕਰ ਸਕਦਾ ਜਦੋਂ ਤੱਕ ਕੇਂਦਰ ਨਾਲ ਰਾਬਤਾ ਨਹੀਂ ਕੀਤਾ ਜਾਂਦਾ। ਮੈਂ ਉਮੀਦ ਨਹੀਂ ਕਰ ਸਕਦਾ ਕਿ ਸਿੱਧੂ ਨੂੰ ਚੰਗੀ ਸਿਆਸਤ ਦਾ ਇਲਮ ਹੋਵੇ।”
ਇਥੇ ਹੀ ਬਸ ਨਹੀਂ ਇਸ ਤੋਂ ਬਾਅਦ ਸਿੱਧੂ ਨੇ ਇਕ ਹੋਰ ਟਵੀਟ ਕਰਕੇ ਕੈਪਟਨ ‘ਤੇ ਸ਼ਬਦੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਹੋ ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ। ਪਿਛਲੀ ਵਾਰ ਤੁਸੀਂ ਆਪਣੀ ਪਾਰਟੀ ਬਣਾਈ ਸੀ ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਵੋਟ ਜ਼ਬਤ ਕਰਵਾ ਲਈ ਸੀ। ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਪੰਜਾਬੀ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਵਿਚ ਹਨ।
PUNJAB




INDIA








WORLD










