ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਤ ਦਿੱਲੀ ਗੇੜਿਆ ਨੇ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ । ਲੰਘੇ ਦਿਨ ਹੀ ਮੁੱਖ ਮੰਤਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਏ ਸੀ ਅੱਜ ਫਿਰ ਚੰਨੀ ਨੂੰ ਦਿੱਲੀ ਬਲਾਅ ਲਿਆ ਗਿਆ ਹੈ । ਚੰਨੀ ਦੇ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਅਤੇ ਮੁਹੰਮਦ ਮੁਸਤਫ਼ਾ ਵੀ ਗਏ ਹਨ ।
ਦੱਸ ਦਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਦੋਹਾਂ ਲੀਡਰਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ਤੇ ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸੰਭਾਵੀ ਸਥਿਤੀ ਬਾਰੇ ਚਰਚਾ ਕੀਤੀ ਸੀ।
ਇਸੇ ਦੌਰਾਨ ਚੰਨੀ ਨੇ ਸੂਬਾ ਸਰਕਾਰ ਦੀਆਂ ਲੋਕ-ਹਿੱਤ ਨੀਤੀਆਂ ਬਾਰੇ ਨੂੰ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ ਸੀ। ਮੀਟਿੰਗ ਦੌਰਾਨ ਇਹ ਵੀ ਚਰਚਾ ਹੋਈ ਸੀ ਕਿ ਜੇਕਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਵੱਖਰੀ ਸਿਆਸੀ ਪਾਰਟੀ ਐਲਾਨਦੇ ਹਨ ਤਾਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਕਾਂਗਰਸ ਪਾਰਟੀ ਉੱਤੇ ਕੀ ਅਸਰ ਹੋਵੇਗਾ।
ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਮਗਰੋਂ ਦਿੱਲੀ ਡੇਰੇ ਲਾਏ ਹੋਏ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਗਏ ਹਨ ਪਰ ਵੀਰਵਾਰ ਮੁਲਾਕਾਤ ਨਹੀਂ ਹੋ ਸਕੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ। ਉਹ ਕਿਸਾਨਾਂ ਦੇ ਮਸਲੇ ਹੱਲ ਕਰਵਾ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨਾਲ ਗੱਠਜੋੜ ਕਰ ਮੈਦਾਨ ਵਿੱਚ ਨਿੱਤਰਣਾ ਚਾਹੁੰਦੇ ਹਨ।
ਬੇਸ਼ੱਕ ਸਿਆਸੀ ਮਾਹਿਰ ਕੈਪਟਨ ਦੇ ਸਿਆਸੀ ਪੈਂਤੜਿਆਂ ਨੂੰ ਬਹੁਤੀ ਅਹਿਮੀਅਤ ਦੇਣ ਲਈ ਤਿਆਰ ਨਹੀਂ ਪਰ ਕਾਂਗਰਸ ਅੰਦਰ ਹਿੱਲਜੁਲ ਵਧ ਗਈ ਹੈ। ਕਾਂਗਰਸ ਨੂੰ ਫਿਕਰ ਹੈ ਕਿ ਜੇਕਰ ਕੈਪਟਨ ਪਾਰਟੀ ਅੰਦਰ ਸੰਨ੍ਹ ਲਾਉਣ ਵਿੱਚ ਕਾਮਯਾਬ ਹੋ ਗਏ ਤਾਂ ਵਿਧਾਨ ਸਭਾ ਚੋਣਾਂ ਵਿੱਚ ਨਪਕਸਾਨ ਹੋ ਸਕਦਾ ਹੈ। ਇਸੇ ਲਈ ਹੀ ਰਾਜਧਾਨੀ ਦਿੱਲੀ ‘ਚ ਇੱਕ ਵਾਰ ਫਿਰ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ।
ਰਾਹੁਲ ਗਾਂਧੀ ਵੱਲੋਂ ਮੁਲਾਕਾਤਾਂ ਦਾ ਇਹ ਸਿਲਸਿਲਾ ਮੰਗਲਵਾਰ ਤੋਂ ਜਾਰੀ ਹੈ, ਜਿਸ ਤਹਿਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁੰਦਰ ਸ਼ਾਮ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ।
PUNJAB




INDIA








WORLD










