
ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਲੰਘੇ ਦਿਨ ਬਿਜਲੀ ਦੇ ਰੇਟ ਤਿੰਨ ਰੁਪਏ ਘੱਟ ਕੀਤੇ ਸਨ । ਉਸ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਕਾਂਗਰਸ ਸਰਕਾਰ ਤੇ ਤਾਬੜਤੋੜ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਕਿਉਂਕਿ ਜੋ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਬਿਜਲੀ ਦੇ ਸਬੰਧ ਵਿੱਚ ਐਲਾਨ ਕੀਤਾ ਸਨ ਕੇ ਉਨ੍ਹਾਂ ਦੀ ਸਰਕਾਰ ਆਉਣ ਤੇ ਬਿਜਲੀ ਦੇ ਰੇਟ ਘੱਟ ਕੀਤੇ ਜਾਣਗੇ ਪਰ ਕਾਂਗਰਸ ਨੇ ਪਹਿਲਾਂ ਹੀ ਨਹਿਲੇ ਤੇ ਦਹਿਲਾ ਮਾਰ ਦਿੱਤਾ ਹੈ । ਸੋਮਵਾਰ ਨੂੰ ਚਰਨਜੀਤ ਚੰਨੀ ਨੇ ਕੈਬਨਿਟ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਵਿੱਚ ਘਰੇਲੂ ਬਿਜਲੀ ਦਰਾਂ ਵਿੱਚ 3 ਰੁਪਏ ਦੀ ਕਟੌਤੀ ਕਰ ਦਿੱਤੀ । ਉਨ੍ਹਾਂ ਦੱਸਿਆ । ਇਸ ਤੋਂ ਬਾਅਦ 100 ਯੂਨਿਟ ਤੱਕ ਬਿਜਲੀ ਦੀ ਦਰ 4.19 ਪੈਸੇ ਤੋਂ ਘਟ ਕੇ 1.19 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ 100 ਤੋਂ 300 ਯੂਨਿਟਾਂ ਲਈ ਇਹ ਦਰ 7 ਰੁਪਏ ਤੋਂ ਘਟ ਕੇ 4.01 ਰੁਪਏ ਅਤੇ ਇਸ ਤੋਂ ਉੱਪਰ 5.76 ਰੁਪਏ ਪ੍ਰਤੀ ਯੂਨਿਟ ਰਹਿ ਗਈ ਹੈ।
ਕਾਂਗਰਸ ਦੇ ਐਲਾਨ ਮਗਰੋਂ ਹੁਣ ਅਕਾਲੀ ਦਲ ਨੇ ਪੰਜਾਬ ਦੀ ਜਨਤਾ ਵੱਡਾ ਵਾਅਦਾ ਕੀਤਾ ਹੈ। ਅਕਾਲੀ ਦਲ ਨੇ 800 ਯੂਨਿਟ (ਪ੍ਰਤੀ ਮਹੀਨਾ 400) ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫੇਸਬੁੱਕ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਜਿਸ ਕਾਂਗਰਸ ਨੇ ਹਮੇਸ਼ਾ ਪੰਜਾਬ ਨੂੰ ਉਜਾੜੇ ਵੱਲ ਧੱਕਿਆ ਹੈ, ਜਿਸ ਦੇ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਅਕਾਲੀ ਸਰਕਾਰ ਦੇ ਮੁਕਾਬਲੇ 35% ਮਹਿੰਗੀ ਹੋਈ ਬਿਜਲੀ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਅੱਜ ਉਹੀ ਕਾਂਗਰਸ ਚੋਣਾਂ ਨੇੜੇ ਆ ਚੁਣਾਵੀਂ ਜੁਮਲੇ ਤਹਿਤ ਮੁੜ ਲੋਕਾਂ ਨੂੰ ਮੂਰਖ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਜਦਕਿ ਅਸੀਂ ਪੰਜਾਬੀਆਂ ਦੀ ਆਪਣੀ ਸਰਕਾਰ ਬਣਨ ‘ਤੇ ਮੁਫ਼ਤ ਬਿਜਲੀ ਦੇਣ ਲਈ ਵਚਨਬੱਧ ਹਾਂ। ਪੰਜਾਬ ਨੂੰ ਸਭ ਤੋਂ ਪਹਿਲਾਂ ਬਿਜਲੀ ਸਰਪਲੱਸ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ, ਅਸੀਂ ਕਦੇ ਵੀ ਚੁਣਾਵੀਂ ਵਾਅਦੇ ਨਹੀਂ ਕੀਤੇ, ਜੋ ਕਿਹਾ ਉਹ ਕੀਤਾ, ਜੋ ਕਹਾਂਗੇ ਉਹ ਕਰਕੇ ਵਿਖਾਵਾਂਗੇ।
ਦਰਅਸਲ ਕਾਂਗਰਸ ਨੇ ਅਜਿਹਾ ਕਰਕੇ ਇੱਕ ਪਾਸੇ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਬਿਜਲੀ ਸਮਝੌਤਿਆਂ ਖਿਲਾਫ ਪੈਦਾ ਰੋਹ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਨਾਲ ਹੀ ‘ਆਪ’ ਤੇ ਅਕਾਲੀ ਦਲ ਵੱਲੋਂ ਮੁਫਤ ਬਿਜਲੀ ਦੇਣ ਦੇ ਵਾਅਦਿਆਂ ਨੂੰ ਖੁੰਡਾ ਕਰ ਦਿੱਤਾ ਹੈ।
PUNJAB




INDIA








WORLD










