ਬਾਦਲ :- ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਚਲਦੀਆਂ ਫੈਕਟਰੀਆਂ ਫੜਨ ਲਈ ਮਹਿੰਮ ਚਲਾਈ ਹੋਈ ਹੈ ਉਸ ਤਹਿਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਪਿੰਡ ਬਾਦਲ ਹਲਕਾ ਲੰਬੀ ਜਿਲ੍ਹਾ ਮੁਕਤਸਰ ਵਿੱਚੋਂ ਗੈਰ ਕਾਨੂੰਨੀ ਚਲਦੀ ਸ਼ਰਾਬ ਦੀ ਫੈਕਟਰੀ ਤੇ ਛਾਪਾ ਮਾਰਿਆ ਗਿਆ ਜਿਸ ਦੌਰਾਨ ਵੱਡੀ ਮਾਤਰਾ ਵਿੱਚ ਸ਼ਰਾਬ ਬਨਾਉਣ ਲਈ ਵਰਤਿਆ ਜਾਂਦਾ ਸਮਾਨ ਫੜਨ ਵਿੱਚ ਸਫਲਤਾ ਹਾਸਲ ਕੀਤੀ। । ਇਸ ਮੌਕੇ ਤੇ ਪਹੁੰਚੇ ਜੁਆਇੰਟ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਇਸ ਗੈਰ ਕਾਨੂੰਨੀ ਫੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਖਾਲੀ ਬੋਤਲਾਂ ਈ ਐਨ ਏ (ਐਕਸਟਰਾ ਨਿਊਟਰਲ ਅਲਕੋਹਲ ) 1500 ਲੀਟਰ ਸ਼ਰਾਬ, ਰਾਇਲ ਸਟੈਗ,ਇੰਪੀਰੀਅਲ ਬਲਿਉ, ਬਲਿਉ ਲੈਗਸੀ, ਬਲਿਊ ਕੈਟ, ਰਾਇਲ ਸ਼ਾਟ, ਬਿਨਾ ਲੈਵਲ ਤੋਂ ਬੋਤਲਾਂ, ਬਿੱਗ ਬੈਰਿਲ, ਕਰਾਉਨ ਐਂਡ ਬੈਰਿਲ ਸ਼ਰਾਬ ਦੇ ਸਟਿਕਰ, ਹਰਿਆਣਾ, ਸਕਿਮ, ਦਮਨ ਅਤੇ ਦਿਊ ਦੀ ਸ਼ਰਾਬ ਦੇ ਸਟਿਕਰ, ਨਕਲੀ ਹੈਲੋਗ੍ਰਾਮ ਅਤੇ ਭਾਰੀ ਮਾਤਰੀ ਵਿੱਚ ਢੱਕਣ ਵੀ ਬਰਾਮਦ ਕੀਤੇ ਹਨ।
ਉਹਨਾਂ ਦੱਸਿਆ ਕਿ ਇਸ ਨਜਾਇਜ ਫੈਕਟਰੀ ਦੇ ਮੈਨੇਜਰ 45 ਸਾਲਾ ਆਨੰਦ ਸ਼ਰਮਾ ਅਤੇ ਉਸਦੇ ਇੱਕ ਸ਼ਾਥੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਬਾਦਲ ਪਿੰਡ ਦੇ ਨਜ਼ਦੀਕ ਇਕ ਬੋਟਿਗ ਪਲਾਟ ਦੀ ਆੜ ਵਿੱਚ ਅਤੇ ਬੋਟਿਗ ਪਲਾਟ ਦੀ ਮਿਲੀ ਭੁਗਤ ਨਾਲ ਇਹ ਗੈਰ ਕਾਨੂੰਨੀ ਸ਼ਰਾਬ ਦੀ ਫੈਕਟਰੀ ਚਲਾਈ ਜਾ ਰਹੀ ਸੀ। ਉਹਨਾਂ ਦੱਸਿਆ ਕਿ ਇਸ ਫੈਕਟਰੀ ਦੀ ਸ਼ਰਾਬ ਨੂੰ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਵਿੱਚ ਪਾ ਕੇ ਜਾਹਲੀ ਸਟਿਕਰ ਤੇ ਹੈਲੋਗ੍ਰਾਮ ਲਗਾ ਕੇ ਇਹ ਗੈਰ ਕਾਨੂੰਨੀ ਧੰਦਾ ਕੀਤਾ ਜਾ ਰਿਹਾ ਸੀ।ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਿਭਾਗ ਵਲੋਂ ਅੱਗੇ ਵੱਡੇ ਪੱਧਰ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
PUNJAB




INDIA








WORLD










