ਪੰਜਾਬ ਕਾਂਗਰਸ ਦਾ ਘਮਸਾਨ ਦਿਨੋ ਦਿਨ ਘਟਣ ਦਾ ਨਾਮ ਨਹੀਂ ਲੈ ਰਿਹਾ ਪਰ ਬੀਤੇ ਦਿਨੀਂ ਕਾਂਗਰਸ ਪਾਰਟੀ ਦੁਆਰਾ ਕੀਤੇ ਮਨਥਨ ਤੋਂ ਬਾਅਦ ਕਈ ਫੈਸਲੇ ਲੈ ਗਏ ਹਨ ਜਿਨ੍ਹਾਂ ਵਿੱਚ ਇੱਕ ਫੈਸਲਾ ਕੈਪਟਨ ਸਬੰਧੀ ਹੈ , ਜਿਸ ਮੁਤਾਬਿਕ ਕਾਂਗਰਸ ਪਾਰਟੀ ਹੁਣ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਨਹੀਂ ਕਰੇਗੀ ਅਤੇ ਨਾ ਹੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਹੀ ਸਾਬਕਾ ਮੁੱਖ ਮੰਤਰੀ ਵਿਰੁੱਧ ਬਿਆਨਬਾਜ਼ੀ ਕਰਨਗੇ। ਕਾਂਗਰਸ ਵੱਲੋਂ ਇਹ ਸਾਰੀ ਰਣਨੀਤੀ ਬੀਤੀ ਦੇਰ ਰਾਤ ਮੀਟਿੰਗ ਵਿੱਚ ਉਲੀਕੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕਾਂਗਰਸ ਹਾਈਕਮਾਨ ਦੀ ਮੁਖੀ ਸੋਨੀਆ ਗਾਂਧੀ ਨੂੰ 7 ਪੰਨਿਆਂ ਵਿੱਚ ਪਾਰਟੀ ਤੋਂ ਆਪਣਾ ਅਸਤੀਫਾ ਸੌਂਪਿਆ ਗਿਆ ਹੈ। ਇਸਦੇ ਨਾਲ ਹੀ ਕੈਪਟਨ ਨੇ ਨਵੀਂ ਪਾਰਟੀ ਦਾ ਐਲਾਨ ਵੀ ਕੀਤਾ, ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਪੈਦਾ ਕਰ ਦਿੱਤੇ ਹਨ। ਕੈਪਟਨ ਦੇ ਐਲਾਨ ਪਿੱਛੋਂ ਪੰਜਾਬ ਕਾਂਗਰਸ ਵਿੱਚ ਵੀ ਹਲਚਲ ਵਿਖਾਈ ਦਿੱਤੀ, ਜਿਸ ਦੇ ਮੱਦੇਨਜ਼ਰ ਹੀ ਬੀਤੀ ਦੇਰ ਰਾਤ ਕਾਂਗਰਸ ਨੇ ਮੀਟਿੰਗ ਕਰਕੇ ਨਵੀਂ ਰਣਨੀਤੀ ਉਲੀਕੀ ਹੈ।
PUNJAB




INDIA








WORLD











I always read this paper online. This paper is very useful. It contains all the latest news.
I always read this paper online. This paper is very useful. I will tell my friends to read this paper and share with their friends and family.
Thanks