ਮੋਗਾ, 3 ਅਕਤੂਬਰ:ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਹਰਚਰਨ ਸਿੰਘ ਨੇ ਦੱਸਿਆ ਕਿ ਵਿਗਿਆਨ, ਵਾਤਵਾਰਨ ਟੈਕਨੋਲਜੀ ਵਿਭਾਗ ਵੱਲੋ ਜਾਰੀ ਹੁਕਮਾਂ ਦੇ ਸਨਮੁੱਖ ਦਿਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।ਊੁਨਾਂ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਹਿੱਤ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੋਗਾ ਦੀ ਹਦੂਦ ਅੰਦਰ 4 ਨਵੰਬਰ, 2021 ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜਤ ਹੋਵੇਗੀ, ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਪਟਾਕੇ ਚਲਾਉਣ ਤੇ ਸਖਤ ਮਨਾਹੀ ਹੋਵੇਗੀ।
ਹਰਚਰਨ ਸਿੰਘ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਸ਼ੋਰ ਪ੍ਰਦੂਸ਼ਣ ਤੋਂ ਦੂਰ ਰਹਿ ਕੇ ਗਰੀਨ ਦਿਵਾਲੀ ਮਨਾਉਣ ਨੂੰ ਤਰਜੀਹ ਦੇਣ।
PUNJAB




INDIA








WORLD










