ਹਰਿਆਣਾ ਅਤੇ ਦਿੱਲੀ ਬਾਰਡਰਾਂ ਤੇ ਖੇਤੀ ਕਾਨੂੰਨਾਂ ਦੇ ਖਿਲਾਫ ਇੱਕ ਸਾਲ ਹੋ ਗਿਆ ਕਿਸਾਨਾ ਨੂੰ ਧਰਨੇ ਤੇ ਬੈਠਿਆ ।ਹਰਿਆਣਾ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਦਾ ਲਗਾਤਾਰ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ । ਜਦੋਂ ਕੋਈ ਵੀ ਲੀਡਰ ਬਾਹਰ ਨਿਕਲਦਾ ਹੈ ਕਿਸਾਨ ਉਦੋਂ ਹੀ ਉਸ ਨੂੰ ਘੇਰ ਲੈਂਦੇ ਹਨ। ਅੱਜ ਹਰਿਆਣਾ ਦੇ ਰੋਹਤਕ ਵਿੱਚ ਕਿਸਾਨਾਂ ਨੇ ਬੀਜੇਪੀ ਆਗੂਆਂ ਨੂੰ ਬੰਧਕ ਬਣਾ ਲਿਆ ਹੈ । ਮਿਲੀ ਜਾਣਕਾਰੀ ਮੁਤਾਬਿਕ
ਜਿਨ੍ਹਾਂ ਆਗੂਆਂ ਨੂੰ ਬੰਧਕ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸਾਬਕਾ ਸਹਿਕਾਰਤਾ ਰਾਜ ਮੰਤਰੀ ਮਨੀਸ਼ ਗਰੋਵਰ ਵੀ ਸ਼ਾਮਿਲ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਦਾਰਨਾਥ ਦੌਰੇ ‘ਤੇ ਹਨ। ਪੀਐਮ ਮੋਦੀ ਦੇ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਸੂਬੇ ਦੇ ਹਰ ਜ਼ਿਲ੍ਹੇ ਦੇ ਸ਼ਿਵ ਮੰਦਰਾਂ ‘ਤੇ ਕੀਤਾ ਗਿਆ ਸੀ। ਰੋਹਤਕ ਦੇ ਕਿਲੋਈ ਪਿੰਡ ਦੇ ਸ਼ਿਵ ਮੰਦਰ ਵਿੱਚ ਵੀ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ‘ਚ ਹਿੱਸਾ ਲੈਣ ਲਈ ਮਨੀਸ਼ ਗਰੋਵਰ ਸਮੇਤ ਭਾਜਪਾ ਦੇ ਕਈ ਨੇਤਾ ਪਹੁੰਚੇ ਸਨ। ਫਿਰ ਇੱਥੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਆਗੂਆਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਬੁਲਾਇਆ ਗਿਆ।
ਪੁਲਿਸ ਨੇ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾ ਲਿਆ ਹੈ। ਦੂਜੇ ਪਾਸੇ ਕਿਸਾਨਾਂ ਨੇ ਟਰੈਕਟਰ ਟਰਾਲੀਆਂ ਨਾਲ ਮੰਦਰ ਨੂੰ ਜਾਣ ਵਾਲੇ ਸਾਰੇ ਰਸਤੇ ਜਾਮ ਕਰ ਦਿੱਤੇ ਹਨ। ਕਿਸਾਨਾਂ ਨੇ ਭਾਜਪਾ ਆਗੂਆਂ ਦੀਆਂ ਗੱਡੀਆਂ ਦੀ ਹਵਾ ਵੀ ਕੱਢ ਦਿੱਤੀ ਅਤੇ ਹੋਰਨਾਂ ਪਿੰਡਾਂ ਤੋਂ ਵੀ ਕਿਸਾਨ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਭਰ ਕੇ ਪਹੁੰਚਣ ਲੱਗੇ ਹਨ। ਇਸ ਤੋਂ ਪਹਿਲਾਂ ਪਿੰਡ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਕਿਸਾਨ ਮਕਰੌਲੀ ਧਰਨੇ ‘ਤੇ ਵੀ ਪਹੁੰਚ ਗਏ। ਹੁਣ ਹੌਲੀ-ਹੌਲੀ ਹੋਰ ਪਿੰਡਾਂ ਦੇ ਲੋਕ ਵੀ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਸਾਬਕਾ ਮੰਤਰੀ ਗਰੋਵਰ ਅੱਧੇ ਘੰਟੇ ਦੇ ਅੰਦਰ-ਅੰਦਰ ਮੁਆਫ਼ੀ ਮੰਗਣ ਅਤੇ ਕਹਿਣ ਕਿ ਜਿੰਨਾ ਚਿਰ ਅੰਦੋਲਨ ਜਾਰੀ ਰਹੇਗਾ, ਉਹ ਪਿੰਡ ਵਿੱਚ ਨਹੀਂ ਵੜਨਗੇ।
PUNJAB




INDIA








WORLD










