ਮੋਗਾ, 5 ਨਵੰਬਰ:ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ ਸਪੈਸ਼ਲ ਪਹਿਲਾ ਕੈਂਂਪ ਮਿਤੀ 06-11-2021 ਦਿਨ ਸ਼ਨੀਵਾਰ ਅਤੇ 07-11-2021 ਦਿਨ ਐਤਵਾਰ ਅਤੇ ਦੂਸਰਾ ਕੈਂਪ ਮਿਤੀ 20-11-2021 ਦਿਨ ਸ਼ਨੀਵਾਰ ਅਤੇ 21-11-2021 ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਇਨ੍ਹਾਂ ਮਿਤੀਆਂ ਨੂੰ ਜਿ਼ਲ੍ਹਾ ਮੋਗਾ ਦੇ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਇਸ ਲਈ ਇਨ੍ਹਾਂ ਮਿਤੀਆਂ ਨੂੰ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫਸਰ ਪਾਸ ਵੋਟ ਬਣਾਉਣ ਲਈ ਫਾਰਮਨੰ. 6, ਵੋਟ ਕਟਵਾਉਣ ਲਈ ਫਾਰਮ ਨੰ .7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਫਾਰਮ ਨੰ. 8 ਅਤੇ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰ. 8 ਏ ਭਰ ਕੇ ਦੇ ਸਕਦੇ ਹੋ।ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਨਾਗਰਿਕਾਂ ਦੀ ਉਮਰ ਮਿਤੀ 01-01-2022 ਨੂੰ 18 ਸਾਲ ਜਾਂ ਇਸ ਤੋਂ ਂਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ ਉਹ 01-11-2021 ਤੋਂ 30-11-2021 ਵਿਚਕਾਰ ਆਪਣੀ ਵੋਟ ਬਣਾ ਸਕਦੇ ਹਨ। ਇਸ ਸਮੇਂਂ ਦੌਰਾਨ ਕੰਮ ਵਾਲੇ ਦਿਨ ਸਬੰਧਤ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਵਿੱਚ ਜਾ ਕੇ ਆਪਣੀ ਨਵੀਂ ਵੋਟ ਬਣਾਈ ਜਾ ਸਕਦੀ ਹੈ। ਇਸ ਤੋਂ ਂਇਲਾਵਾ ਭਾਰਤ ਚੋਣ ਕਮਿਸ਼ਨ ਦੀ ਮਕਲਤਜਵਕ ਮਮਮ।ਅਡਤਬ।ਜਅ ਤੇ ਜਾ ਕੇ ਨਵੀ ਵੋਟ ਬਣਾਉਣ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਆਨਲਾਈਨ ਫਾਰਮ ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਮੇਂ ਦੋੌਰਾਨ ਜੇਕਰ ਕਿਸੇ ਵੀ ਵੋਟਰ ਵੱਲੋਂ ਆਪਣੇ ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣੀ ਹੈ ਜਾਂ ਵੋਟ ਕੱਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਵਿੱਚ ਇਹ ਵੋਟਰ ਲਿਸਟ ਹੀ ਵਰਤੀ ਜਾਵੇਗੀ। ਇਸ ਲਈ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਉਕਤ ਮਿਤੀਆਂ ਨੂੰ ਪਹੁੰਚ ਕੇ ਵੋਟਰ ਲਿਸਟ ਵਿੱਚ ਆਪਣਾ ਨਾਮ ਜਰੂਰ ਚੈਕ ਕੀਤਾ ਜਾਵੇ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇ ਹੱਕ ਦੀ ਵਰਤੋਂ ਸਾਰੇ ਕਰ ਸਕਣ। ਸਾਰੇ ਵੋਟਰ ਆਪਣੀ ਵੋਟ ਇੱਕ ਹੀ ਥਾਂ ਤੇ ਬਣਵਾਉਣ, ਜੇਕਰ ਕੋਈ ਵੋਟਰ 2 ਥਾਂ ਤੇ ਆਪਣੀ ਵੋਟ ਬਣਾਏਗਾ ਤਾਂ ਉਸ ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।ਸ੍ਰੀ ਹਰੀਸ਼ ਨਈਅਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕੀਤਾ ਜਾਵੇ।
PUNJAB




INDIA








WORLD










