ਕੇਂਦਰ ਵੱਲੋਂ ਪੈਟਰੋਲ ਡੀਜਲ ਤੇ ਪਿਛਲੇ ਦਿਨੀਂ ਰਾਹਤ ਦਿੰਦਿਆਂ ਕੀਮਤਾਂ ਘੱਟ ਕਰ ਦਿੱਤੀਆਂ ਸਨ। ਜਿਸ ਤੋਂ ਬਾਅਦ ਜਿਥੇ ਭਾਜਪਾ ਦੀਆਂ ਸਰਕਾਰਾਂ ਸਨ ਉਨ੍ਹਾਂ ਵੱਲੋਂ ਵੀ ਵੈਟ ਵਿੱਚ ਕਮੀ ਕਰਦ ਦਿੱਤੀ ਗਈ ਸੀ । ਪਰ ਪੰਜਾਬ ਸਰਕਾਰ ਨੇ ਅਜੇ ਤੱਕ ਵੈਟ ਨਹੀਂ ਘਟਾਇਆ । ਪਰ ਪੰਜਾਬ ਸਰਕਾਰ ਦੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਤੇਲ ਤੇ ਵੈਟ ਘਟਾਏ ਜਾਣ ਦੇ ਸੰਕੇਤ ਦੇ ਦਿੱਤਾ ਹਨ। ਪਰ ਪੰਜਾਬ ਦੀਆਂ ਸਿਆਸੀ ਪਾਰਟੀਆਂ ਇਸ ਨੂੰ ਲੈ ਕੇ ਆਪੋ ਆਪਣੇ ਬਿਆਨ ਦੇ ਰਹੀਆਂ ਹਨ। ਅੱਜ ਚੰਡੀਗੜ੍ਹ ਵਿੱਚ ਅਕਾਲੀ ਦਲ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ ਲਈ ਸਰਕਾਰ ਤੇ ਦਬਾਅ ਬਣਾਉਣ ਖਾਤਰ ਅਕਾਲੀ ਵਰਕਰਾਂ ਨੇ ਸੀ ਐਮ ਹਾਊਸ ਘੇਰਨ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਟਿੰਗ ਨੂੰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਮਗਰੋਂ ਚੰਡੀਗੜ੍ਹ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਿਕਰਮ ਸਿੰਘ ਮਜੀਠੀਆ ,ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਵਿਧਾਇਕ ਅਤੇ ਯੂਥ ਆਗੂ ਪੁਲਿਸ ਵਲੋਂ ਹਿਰਾਸਤ ‘ਚ ਲਏ ਗਏ ਹਨ।
PUNJAB




INDIA








WORLD










