ਪੰਜਾਬ ਦੀ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ ਲੈਣ ਲਈ ਸੰਗਤਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਵਿੱਚ ਸ਼ਾਤੀਮਾਈ ਧਰਨਾ ਦਿੱਤਾ ਜਾ ਰਿਹਾ ਸੀ । ਉਸ ਸਮੇਂ ਸੰਗਤਾਂ ਤੇ ਪੁਲਿਸ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਜਿਸ ਵਿੱਚ ਦੋ ਨੌਜਵਾਨ ਸਹੀਦ ਹੋ ਗਏ ਸਨ । ਜਿਸ ਤੋਂ ਬਾਅਦ ਕਾਂਗਰਸ ਸਰਕਾਰ ਨੇ ਬਹਿਬਲ ਵਿੱਚ ਗੋਲੀਆਂ ਚਲਾਉਣ ਵਾਲਿਆਂ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਮੁਅਤੱਲ ਕਰ ਦਿੱਤਾ ਸੀ ਜਿਨ੍ਹਾਂ ਵਿੱਚ ਇੱਕ ਐਸ ਪੀ ਬਿਕਰਮਜੀਤ ਸਿੰਘ ਨੂੰ ਵੀ ਘਰ ਤੋਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਿਕਰਮਜੀਤ ਸਿੰਘ ਨੇ ਆਪਣੀ ਮੁਅਤੱਲੀ ਨੂੰ ਲੈ ਕੇ ਹਾਈਕੋਰਟ ਤੱਕ ਪਹੁੰਚ ਕੀਤੀ ਤਾਂ ਕੇ ਉਸ ਨੂੰ ਬਹਾਲ ਕੀਤਾ ਜਾਵੇ । ਪਰ ਅਜੇ ਬਿਕਰਮਜੀਤ ਦਾ ਕੇਸ ਹਾਈਕੋਰਟ ਵਿੱਚ ਚੱਲ ਹੀ ਰਿਹਾ ਸੀ ਕੋਈ ਫੈਸਲਾ ਨਹੀਂ ਆਇਆ ਸੀ ਉਸ ਤੋਂ ਪਹਿਲਾਂ ਹੀ ਸਰਕਾਰ ਨੇ ਐਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰ ਦਿੱਤਾ ਗਿਆ
ਐਸਪੀ ਬਿਕਰਮਜੀਤ ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ ਹੈ। ਅਕਾਲੀ ਦਲ ਨੇ ਇਸ ਬਹਾਲੀ ਉਤੇ ਸਵਾਲ ਖੜ੍ਹੇ ਕੀਤੇ ਹਨ। ਦੱਸ ਦਈਏ ਕਿ ਪਿਛਲੀ ਕੈਪਟਨ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮ ਸਾਹਮਣੇ ਆਉਣ ਪਿੱਛੋਂ ਬਿਕਰਮਜੀਤ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਚਰਨਜੀਤ ਚੰਨੀ ਸਰਕਾਰ ਵੱਲੋਂ ਬੇਅਦਬੀ ਅਤੇ ਗੋਲੀ ਕਾਂਡ ਵਿੱਚ ਇਨਸਾਫ਼ ਦੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ ਪਰ ਹੁਣ ਤਾਜ਼ਾ ਫੈਸਲੇ ਉਤੇ ਸਵਾਲ ਉਠਣ ਲੱਗੇ ਹਨ।
PUNJAB




INDIA








WORLD










