ਪੰਜਾਬ ਵਿੱਚ ਅੱਜ ਪੈਟਰੋਲ ਡੀਜਲ ਦੀਆ ਕੀਮਤਾਂ ਵਿੱਚ ਸਰਕਾਰ ਨੇ ਵੱਡੀ ਕਟੌਤੀ ਕੀਤੀ ਹੈ । ਅੱਜ ਕੈਬਨਿਟ ਦੀ ਮੀਟਿੰਗ ਦੌਰਾਨ ਪੈਟਰੋਲ ਅਤੇ ਡੀਜਲ ਤੇ ਲਗਦੀ ਐਕਸਾਈਜ਼ ਡਿਊਟੀ ਘੱਟ ਕਰ ਦਿੱਤੀ ਗਈ ਹੈ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕੇ ਅੱਜ ਉਨ੍ਹਾਂ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕੇ ਕੈਬਨਿਟ ਨੇ ਫੈਸਲਾ ਲਿਆ ਹੈ ਕੇ ਪੈਟਰੋਲ ਤੇ 10 ਰੁਪਏ ਅਤੇ ਡੀਜਲ ਤੇ 5 ਰੁਪਏ ਰੇਟ ਘੱਟ ਕਰ ਦਿੱਤਾ ਹੈ । ਇਸ ਫੈਸਲੇ ਨਾਲ ਪੰਜਾਬ ਨੂੰ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ ।
ਇਸ ਤੋਂ ਪਹਿਲਾਂ ਉੱਤਰ ਤੋਂ ਦੱਖਣ ਤੱਕ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਲੱਗੇ ਝਟਕੇ ਤੋਂ ਇਕ ਦਿਨ ਮਗਰੋਂ ਮੋਦੀ ਸਰਕਾਰ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਪੈਟਰੋਲ ਤੇ ਡੀਜ਼ਲ ’ਤੇ ਲਗਦੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲਿਟਰ ਘਟਾਉਣ ਦਾ ਫੈਸਲਾ ਕੀਤਾ ਸੀ।
ਕੇਂਦਰ ਸਰਕਾਰ ਦੇ ਇਸ ਫੈਸਲੇ ਮਗਰੋਂ ਹੁਣ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਟੈਕਸਾਂ ਵਿੱਚ ਕਟੌਤੀ ਕਰ ਦਿੱਤੀ ਸੀ ਜਿਸ ਮਗਰੋਂ ਪੰਜਾਬ ਨਾਲੋਂ ਤੇਲ ਗੁਆਂਢੀ ਸੂਬਿਆਂ ਵਿੱਚ ਸਸਤਾ ਹੋ ਗਿਆ ਸੀ ।
ਕੇਂਦਰੀ ਫੈਸਲੇ ਮਗਰੋਂ ਹਰਿਆਣਾ ਸਰਕਾਰ ਨੇ ਡੀਜ਼ਲ ਦੋ ਰੁਪਏ ਅਤੇ ਪੈਟਰੋਲ 7 ਰੁਪਏ ਪ੍ਰਤੀ ਲਿਟਰ ਟੈਕਸ ਘਟਾ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 7 ਰੁਪਏ ਪ੍ਰਤੀ ਲਿਟਰ ਕੀਮਤ ਵਿੱਚ ਕਟੌਤੀ ਕਰ ਦਿੱਤੀ ਸੀ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੈਟਰੋਲ ਦੀ ਕੀਮਤ 7.5 ਫੀਸਦੀ ਅਤੇ ਡੀਜ਼ਲ 8 ਫੀਸਦੀ ਘਟਾ ਦਿੱਤਾ ਹੈ। ਹੁਣ ਪੰਜਾਬ ਸਰਕਾਰ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
PUNJAB




INDIA








WORLD










