ਪੰਜਾਬ ਵਿੱਚ ਪਿਛਲੇ ਸਮੇਂ ਤੋਂ ਲੈ ਕੇ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਸਵਾਲ ਖੜੇ ਹੋ ਰਹੇ ਸਨ । ਨਵਜੋਤ ਸਿੱਧੂ ਵੀ ਲਗਾਤਾਰ ਇਸ ਮੁੱਦੇ ਤੇ ਚੰਨੀ ਸਰਕਾਰ ਤੇ ਤਾਬੜਤੋੜ ਹਮਲੇ ਕਰਦੇ ਰਹਿੰਦੇ ਹਨ । ਅੱਜ ਪੰਜਾਬ ਸਰਕਾਰ ਨੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅੱਜ ਇੱਕ ਅਹਿਮ ਅਹੁਦਾ ਸੌਂਪਿਆ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ ਹੈ।
ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ਵਿੱਚੋਂ ਸੁਖਜਿੰਦਰ ਰੰਧਾਵਾ ਇੱਕ ਸਨ। ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇੱਕ ਅਹਿਮ ਅਹੁਦਾ ਦਿੱਤਾ ਗਿਆ ਹੈ।ਇਸ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇਤਰਾਜ਼ ਜਿਤਾਇਆ ਹੈ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ ਕਾਂਗਰਸ “ਹਰ ਘਰ ਨੌਕਰੀ” ਦੇ ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰ ਰਹੀ ਹੈ ਪਰ ਨਵੀਂ ਸੋਧ ਨਾਲ। ਜਿਸ ਤਹਿਤ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਹਨ। ਤਾਜ਼ਾ ਲਾਭਪਾਤਰੀ ਡਿਪਟੀ CM ਰੰਧਾਵਾ ਦਾ ਜਵਾਈ ਹੈ। ਚੰਨੀ ਮੁੱਖ ਤੌਰ ‘ਤੇ ਕੈਪਟਨ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ।
PUNJAB




INDIA








WORLD










