ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਅੰਦਰ ਉਥਲ ਪੁਥਲ ਸ਼ੁਰੂ ਹੋ ਗਈ ਹੈ ਤੇ ਲੀਡਰਾਂ ਨੇ ਆਪਣੀਆਂ ਵਫਾਦਾਰੀਆ ਬਦਲਣੀਆ ਸ਼ੁਰੂ ਕਰ ਦਿੱਤੀਆਂ ਹਨ । ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਦੇਰ ਰਾਤ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ। ਅਸਤੀਫ਼ਾ ਦੇਣ ਤੋਂ ਪਹਿਲਾਂ ਕੱਲ੍ਹ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਨਾਲ ਮੁਲਾਕਾਤ ਕੀਤੀ ਸੀ।
ਇਸ ਤੋਂ ਤਕਰੀਬਨ ਇਹ ਜ਼ਾਹਰ ਹੋ ਜਾਂਦਾ ਹੈ ਕਿ ਅੱਜ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ, ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਰੁਪਿੰਦਰ ਕੌਰ ਰੂਬੀ ਆਪਣੇ ਇਲਾਕੇ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੀ ਸੀ ਅਤੇ ਨਾ ਹੀ ਕਿਸੇ ਵੀ ਪਾਰਟੀ ਦੇ ਪ੍ਰੋਗਰਾਮ ਤੇ ਨਜ਼ਰ ਆਏ ।
ਰੁਪਿੰਦਰ ਕੌਰ ਰੂਬੀ ਦੇ ਟਵੀਟ ਕਰਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਲੋਕ ਜੰਮ ਕੇ ਉਸ ਨੂੰ ਲਤਾੜ ਰਹੇ ਹਨ ਅਤੇ ਉਸ ਦੇ ਇਸ ਫ਼ੈਸਲੇ ਦੀ ਨਿੰਦਾ ਕਰ ਰਹੇ ਹਨ। ਫਿਲਹਾਲ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ਜੁਆਇਨ ਕਰਦੇ ਹਨ ਜਾਂ ਇਨ੍ਹਾਂ ਦਾ ਰੁਖ਼ ਕਿਸੇ ਹੋਰ ਪਾਰਟੀ ਵੱਲ ਹੁੰਦੈ ਇਹ ਦੇਖਣਾ ਦਿਲਚਸਪ ਰਹੂਗਾ।
PUNJAB




INDIA








WORLD










