ਪੰਜਾਬ ਕਾਂਗਰਸ ਵਿੱਚ ਹਰ ਰੋਜ਼ ਕੋਈ ਨਾ ਕੋਈ ਲੀਡਰ ਨਵਾਂ ਬੰਬ ਸੁੱਟ ਦਿੰਦਾ ਹੈ ਤੇ ਪਾਰਟੀ ਵਿੱਚ ਹਲਚਲ ਮੱਚ ਜਾਂਦੀ ਹੈ । ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਿਸ਼ਾਨਾ ਸਾਧਿਆ ਹੈ । ਸੁਨੀਲ ਜਾਖੜ ਨੇ ਚੰਨੀ ‘ਤੇ ਸਮਝੌਤਾ ਕਰਨ ਵਾਲਾ ਮੁੱਖ ਮੰਤਰੀ ਹੋਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਸਰਕਾਰ ਚਲਾਉਣ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਅਸਤੀਫੇ ‘ਤੇ ਸੁਨੀਲ ਜਾਖੜ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲਿਖਿਆ, ”ਇੱਕ ਸਮਝੌਤਾ ਕਰਨ ਵਾਲੇ ਅਧਿਕਾਰੀ ਕਾਰਨ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ‘ਤੇ ਲੱਗਾ ਪਰਦਾ ਹਟ ਗਿਆ ਹੈ। ਆਖ਼ਰ ਇਹ ਸਰਕਾਰ ਕਿਸ ਦੀ ਹੈ।
ਦਰਅਸਲ ਸੁਨੀਲ ਜਾਖੜ ਦਾ ਨਿਸ਼ਾਨਾ ਚਰਨਜੀਤ ਸਿੰਘ ਦਾ ਨਵਜੋਤ ਸਿੰਘ ਸਿੱਧੂ ਦੀਆਂ ਮੰਗਾਂ ਅੱਗੇ ਝੁਕਣਾ ਹੈ। ਨਵਜੋਤ ਸਿੱਧੂ ਨੇ ਕਿਹਾ ਸੀ ਕਿ ਜਦੋਂ ਤੱਕ ਏਪੀਐਸ ਦਿਓਲ ਵੱਲੋਂ ਅਸਤੀਫਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਹ ਪਾਰਟੀ ਦਫ਼ਤਰ ਵਿੱਚ ਕੰਮ ਕਰਨਾ ਸ਼ੁਰੂ ਨਹੀਂ ਕਰਨਗੇ। ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਸਿੱਧੂ ਦੀ ਮੰਗ ਨੂੰ ਮੰਨਦੇ ਹੋਏ ਏਪੀਐਸ ਦਿਓਲ ਦਾ ਅਸਤੀਫਾ ਮਨਜ਼ੂਰ ਕਰ ਲਿਆ।
PUNJAB




INDIA








WORLD










