ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸ੍ਰੋਮਣੀ ਅਕਾਲੀ ਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਕਿਸਾਨ ਅਕਾਲੀ ਦਲ ਨੂੰ ਵੀ ਤਿੰਨ ਖੇਤੀ ਕਾਲੇ ਕਾਨੂੰਨ ਲਿਆਉਣ ਵਿੱਚ ਜਿਮੇਂਵਾਰ ਸਮਝਦੇ ਹਨ । ਅੱਜ ਫਿਰੋਜ਼ਪੁਰ ਵਿੱਚ ਸਾਬਕਾ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਆਏ ਸਨ ।ਜਦੋਂ ਬੀਬੀ ਹਰਸਿਮਰਤ ਕੌਰ ਬਾਦਲ ਫਿਰੋਜ਼ਪੁਰ ਪਹੁੰਚੇ ਤਾਂ ਕਿਸਾਨਾਂ ਵੱਲੋਂ ਸਖਤ ਵਿਰੋਧ ਕੀਤਾ ਗਿਆ ਉਸ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ਤਾਂ ਅਣਪਛਾਤਿਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਤੇ ਗੱਡੀ ਦੀ ਭੰਨ ਤੋੜ ਕੀਤੀ ਗਈ
ਵਰਦੇਵ ਸਿੰਘ ਨੇ ਉਨ੍ਹਾਂ ਦੇ ਗੱਡੀ ਉਤੇ ਫਾਇਰਿੰਗ ਕਰਨ ਦੇ ਦੋਸ਼ ਵੀ ਲਾਏ ਹਨ। ਵਰਦੇਵ ਸਿੰਘ ਨੋਨੀ ਮਾਨ ਵੱਲੋਂ ਕਿਸਾਨ ਆਗੂ ਤੇ ਉਨ੍ਹਾ ਨਾਲ ਆਏ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦੇ ਦੋਸ਼ ਲੱਗੇ ਹਨ। ਹਮਲੇ ਦੌਰਾਨ ਬਚਾਅ ਲਈ ਨੋਨੀ ਮਾਨ ਦੇ ਗੰਨਮੈਨ ਵਲੋਂ ਹਵਾਈ ਫਾਇਰ ਵੀ ਕੀਤੇ ਗਏ ਜਦ ਕਿ ਹਮਲਾਵਰਾਂ ਵਲੋਂ ਗੰਨਮੈਨ ਦੀ ਵਰਦੀ ਫਾੜਨ ਦਾ ਵੀ ਸਮਾਚਾਰ ਹੈ।
PUNJAB




INDIA








WORLD










