ਪੰਜਾਬ ਦੀ ਕਾਂਗਰਸ ਨਾਲ ਜੁੜੀਆਂ ਨਵੀਆਂ ਨਵੀਆਂ ਖਬਰ ਹਰ ਰੋਜ ਨਿਕਲ ਕੇ ਆ ਰਹੀਆਂ ਹਨ ।ਅੱਜ ਈਡੀ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਡ੍ਰਿੰਗ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ । ਮਿਲੀ ਜਾਣਕਾਰੀ ਮੁਤਾਬਿਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਚੰਡੀਗੜ੍ਹ ਸਥਿਤ ਦਫਤਰ ਸੈਕਟਰ 9 ਵਿੱਚ ਪੁਛਗਿੱਛ ਲਈ ਬੁਲਾਇਆ ਸੀ । ਪੁਛਗਿੱਛ ਦੌਰਾਨ ਈਡੀ ਨੇ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਪਾ ਦਿੱਤੀ । ਖਹਿਰਾ ਦੀ ਗ੍ਰਿਫਤਾਰੀ ਸ਼ਾਮ 3 30 ਵਜੇ ਪਾਈ ਗਈ ਹੈ।
ਜ਼ਿਕਰਯੋਗ ਹੈ ਕਿ ਈਡੀ ਨੇ ਇਸ ਸਾਲ ਮਾਰਚ ਵਿੱਚ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਸਮੇਤ ਘੱਟੋ-ਘੱਟ 10 ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਖਹਿਰਾ ਦੇ ਘਰ ਤੋਂ ਇਲਾਵਾ ਈਡੀ ਨੇ ਪੰਜਾਬ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖਹਿਰਾ ਵਿਵਾਦਾਂ ਵਿੱਚ ਘਿਰੇ ਹਨ। ਇਸ ਤੋਂ ਪਹਿਲਾਂ ਸਾਲ 2015 ‘ਚ ਵੀ ਉਸ ‘ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ। ਫਾਜ਼ਿਲਕਾ ਅਦਾਲਤ ਨੇ ਕੁਝ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਖਹਿਰਾ ਨੂੰ ਸੰਮਨ ਜਾਰੀ ਕੀਤਾ ਸੀ। ਦੋਸ਼ ਹੈ ਕਿ ਖਹਿਰਾ ਆਪਣੇ ਨਿੱਜੀ ਸਕੱਤਰ ਦੇ ਫੋਨ ਤੋਂ ਤਸਕਰਾਂ ਨਾਲ ਗੱਲ ਕਰਦੇ ਸਨ।
ਇਸ ਮਾਮਲੇ ‘ਚ ਖਹਿਰਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਦੀ ਇਸ ਮੰਗ ਨੂੰ ਹਾਈ ਕੋਰਟ ਨੇ ਵੀ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ ਸਨ। ਜਿੱਥੇ ਸੁਪਰੀਮ ਕੋਰਟ ਨੇ ਉਸ ਦੇ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ ‘ਤੇ ਰੋਕ ਲਗਾ ਦਿੱਤੀ ਸੀ। ਇਸ ਮਾਮਲੇ ਵਿੱਚ 9 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੂਜੇ ਪਾਸੇ ਖਹਿਰਾ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਪੀਈਪੀ ਦੇ ਵਿਧਾਇਕ ਨੂੰ ਵਾਧੂ ਮੁਲਜ਼ਮ ਬਣਾਇਆ ਗਿਆ ਸੀ।
PUNJAB




INDIA








WORLD










