ਕੇਂਦਰ ਨੇ ਜਦੋਂ ਦੇ ਤਿੰਨ ਖੇਤੀ ਕਾਲੇ ਕਾਨੂੰਨ ਲਿਆਂਦੇ ਹੈ ਉਦੋਂ ਲੈ ਕੇ ਹੁਣ ਤੱਕ ਲਗਾਤਾਰ ਕਿਸਾਨ ਵਿਰੋਧ ਕਰ ਰਹੇ ਹਨ । ਕਿਸਾਨ ਨਾਲ ਅੰਦੋਲਨ ਵਿੱਚ ਬਹੁਤ ਲੋਕ ਇਸਤਰ੍ਹਾਂ ਦੇ ਵੀ ਸ਼ਾਮਿਲ ਹੋਏ ਜੋ ਆਪਣਾ ਸਿਆਸੀ ਕੈਰੀਅਰ ਬਣਾਉਣਾ ਚਾਹੁੰਦੇ ਸੀ । ਜਿਸ ਦੀ ਮਿਸਾਲ ਸਾਹਮਣੇ ਆਈ ਹੈ ਸੋਨੀਆ ਮਾਨ ,ਇਸ ਨੇ ਕਿਸਾਨ ਅੰਦੋਲਨ ਵਿੱਚ ਆਪਣਾ ਸਿਆਸੀ ਪੈੜ ਬਣਾਉਣ ਲਈ ਕਿਸਾਨਾਂ ਦਾ ਸਹਾਰਾ ਲਿਆ । ਸੋਨੀਆ ਮਾਨ ਇੱਕ ਫਿਲਮੀ ਅਦਾਕਾਰ ਹੈ । ਜਦੋਂ ਦਾ ਕਿਸਾਨ ਅੰਦੋਲਨ ਚੱਲ ਰਿਹਾ ਹੈ ਉਦੋਂ ਤੋਂ ਹੀ ਕਿਸਾਨਾਂ ਦੀਆਂ ਸਟੇਜਾਂ ਤੇ ਚੜ ਕੇ ਖੇਤੀ ਕਾਨੂੰਨਾ ਦੀ ਆੜ ਵਿੱਚ ਆਪਣੇ ਆਪ ਨੂੰ ਬਹੁਤ ਵੱਡੀ ਕਿਸਾਨਾਂ ਦੀ ਬੁਲਾਰੀ ਦਿਖਾਉਣ ਦੀ ਕੋਸ਼ਿਸ਼ ਕਰਦੀ ਰਹੀ ਹੈ ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਸੋਨੀਆ ਮਾਨ ਨੂੰ ਬਹੁਤ ਜਲਦ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰ ਸਕਦੇ ਹਨ । ਇਹ ਵੀ ਚਰਚਾ ਹੈ ਸੋਨੀਆ ਮਾਨ ਨੂੰ ਮੁਹਾਲੀ ਤੋਂ ਅਕਾਲੀ ਦਲ ਦੀ ਉਮੀਦਵਾਰ ਵੀ ਐਲਾਨਿਆ ਜਾ ਸਕਦਾ ਹੈ ।
ਦੂਜੇ ਪਾਸੇ ਇਹ ਰਿਪੋਰਟ ਸਾਹਮਣੇ ਆਉਣ ਮਗਰੋਂ ਸੋਸ਼ਲ ਮੀਡੀਆ ਉੱਪਰ ਸੋਨੀਆ ਮਾਨ ਦੀ ਕਾਫੀ ਅਲੋਚਨਾ ਹੋ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੀ ਖਫਾ ਹੋ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੀ ਸੋਨੀਆ ਮਾਨ ’ਤੇ ਕਿਸਾਨੀ ਸੰਘਰਸ਼ ਨੂੰ ਕਥਿਤ ਤੌਰ ’ਤੇ ਵੇਚਣ ਦਾ ਦੋਸ਼ ਲਾਇਆ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਇਹ ਸ਼ੱਕ ਸੀ ਕਿ ਸੋਨੀਆ ਮਾਨ ਕਿਸਾਨੀ ਸੰਘਰਸ਼ ਦੀ ਆੜ ਹੇਠ ਰਾਜਨੀਤੀ ਵਿੱਚ ਦਾਖ਼ਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੋਨੀਆ ਮਾਨ ਨੇ ਸਿਆਸੀ ਪਾਰਟੀ ਦੀ ਟਿਕਟ ’ਤੇ ਚੋਣ ਲੜਨੀ ਸੀ ਤਾਂ ਉਹ ਕਿਸਾਨੀ ਸੰਘਰਸ਼ ਦਾ ਹਿੱਸਾ ਕਿਉਂ ਬਣੇ। ਉਨ੍ਹਾਂ ਐਲਾਨ ਕੀਤਾ ਕਿ ਚੋਣਾਂ ਦੌਰਾਨ ਸੋਨੀਆ ਮਾਨ ਦਾ ਪਿੰਡਾਂ ਵਿੱਚ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਮੌਕੇ ਸਮਝੌਤੇ ਤਹਿਤ ਮੁਹਾਲੀ ਹਲਕੇ ਦੀ ਸੀਟ ਬਸਪਾ ਨੂੰ ਦਿੱਤੀ ਗਈ ਸੀ। ਪਿਛਲੇ ਦਿਨੀਂ ਬਸਪਾ ਨੇ ਗੁਰਮੀਤ ਸਿੰਘ ਬਾਕਰਪੁਰ ਨੂੰ ਮੁਹਾਲੀ ਹਲਕੇ ਦਾ ਇੰਚਾਰਜ ਥਾਪਿਆ ਸੀ। ਬਾਕਰਪੁਰ ਨੇ ਬਸਪਾ ਦੀ ਟਿਕਟ ’ਤੇ ਚੋਣ ਲੜਨ ਸਬੰਧੀ ਸਮੁੱਚੇ ਹਲਕੇ ਅੰਦਰ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਸਨ। ਹੁਣ ਚਰਚਾ ਹੈ ਕਿ ਅਕਾਲੀ ਦਲ ਵੱਲੋਂ ਸੋਨੀਆ ਮਾਨ ਨੂੰ ਚੋਣ ਲੜਾਉਣ ਲਈ ਬਸਪਾ ਨੂੰ ਦਿੱਤੀ ਮੁਹਾਲੀ ਹਲਕੇ ਦੀ ਸੀਟ ਵਾਪਸ ਲਈ ਜਾ ਰਹੀ ਹੈ।

PUNJAB

INDIA

WORLD