ਪੰਜਾਬ ਵਿੱਚ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਤੇ ਉਸ ਸਮੇਂ ਡੇਰੇ ਸਿਰਸਾ ਨਾਲ ਸਬੰਧਤ ਲੋਕਾਂ ਵੱਲੋਂ ਪੋਸਟਰ ਲਾ ਕੇ ਸਿੱਖਾਂ ਨੂੰ ਚੈਂਲੇਂਜ ਵੀ ਕੀਤਾ ਗਿਆ ਸੀ । ਪਰ ਸਰਕਾਰ ਵੱਲੋਂ ਉਦੋਂ ਤੋਂ ਲੈ ਕੇ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਾਉਣ ਵਾਲੇ ਸੂਤਰਧਾਰਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਸੀ ।ਪਿਛਲੇ ਦਿਨੀਂ ਐਸ ਆਈ ਟੀ ਵੱਲੋਂ ਬਲਾਤਕਾਰ ਤੇ ਕਤਲ ਕੇਸਾਂ ਵਿੱਚ ਸਜਾ ਕੱਟ ਰਹੇ ਰਾਮ ਰਹੀਮ ਤੋਂ ਸੁਨਾਰੀਆ ਜੇਲ੍ਹ ਜਾ ਕੇ 9 ਘੰਟੇ ਪੁਛਗਿੱਛ ਕੀਤੀ ਗਈ ਸੀ। ਜਿਸ ਦੀ ਰਿਪੋਰਟ ਹਾਈਕੋਰਟ ਵਿੱਚ ਦਿੱਤੀ ਗਈ ਹੈ । ਮਿਲੀ ਜਾਣਕਾਰੀ ਮੁਤਾਬਿਕ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ।
ਖਬਰ ਮੁਤਾਬਕ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ ਪਰ ਉਸ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਅਸਲੀਅਤ ਛਿਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਬੇਅਦਬੀ ਕਾਂਡ ਵਿੱਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਲਾਜ਼ਮੀ ਹੈ।
ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਮਗਰੋਂ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿੱਚ ਦੁਬਾਰਾ ਸੁਣਵਾਈ ਹੋਵੇਗੀ।
PUNJAB




INDIA








WORLD










