ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਕਰਾਇਆ ਕਿ ਉਹ ਆਟੋ ਤੋਂ ਉਤਰ ਕੇ, ਪੈਦਲ ਸਰਕਾਰੀ ਕਾਲਜ ਪਿੰਡ ਕੜਿਆਲ ਵੱਲ ਜਾ ਰਹੀ ਸੀ ਤਾਂ ਪਿਛੋਂ ਦੋ ਨਾਮਲੂਮ ਮੋਟਰਸਾਈਕਲ ਸਵਾਰ ਵਿਅਕਤੀ ਆਏ। ਜੋ ਮੁਦੈਲਾ ਨੂੰ ਡਰਾ-ਧਮਕਾ ਕੇ, ਧੱਕੇ ਨਾਲ ਉਸਦਾ ਮੋਬਾਇਲ ਫੋਨ ਖੋਹ ਕੇ, ਮੋਕਾ ਤੋਂ ਫਰਾਰ ਹੋ ਗਏ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ ਕੁਲਦੀਪ ਸਿੰਘ ਨੇ ਦੋ ਨਾਮਲੂਮ ਮੋਟਰਸਾਈਕਲ ਸਵਾਰ ਵਿਅਕਤੀ ਤੇ 227/13-11-2021 ਅ/ਧ 379(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਂ ਪਾਸ ਨਜਾਇਜ ਅਸਲਾ ਹੈ। ਜੋ ਚੋਰੀ ਅਤੇ ਖੋਹਾਂ ਕਰਨ ਦੇ ਆਦੀ ਹਨ ਅਤੇ ਅੱਜ ਵੀ ਦੋ ਮੋਟਰਸਾਈਕਲਾਂ ਪਰ ਸਵਾਰ ਹੋ ਕੇ, ਵਾਰਦਾਤ ਕਰਨ ਦੀ ਨੀਯਤ ਨਾਲ ਮੋਗਾ ਸਾਈਡ ਨੂੰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਇਕ ਪਿਸਤੋਲ 315 ਬੌਰ (ਦੇਸੀ ਕੱਟਾ) ਦੋ ਰੋਂਦ ਜਿੰਦਾ 315 ਬੌਰ ਅਤੇ ਇਕ ਖੋਲ 315 ਬੌਰ, ਦੋ ਮੋਟਰਸਾਈਕਲ ਬਿਨ੍ਹਾ ਨੰਬਰੀ ਅਤੇ ਇਕ ਮੋਬਾਇਲ ਫੋਨ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਬਲਵਿੰਦਰ ਸਿੰਘ ਨੇ 1.ਅਕਾਸ਼ਦੀਪ ਸਿੰਘ ਉਰਫ ਦੀਪੂ ਪੁੱਤਰ ਧਰਮਿੰਦਰ ਸਿੰਘ
2.ਮਨਜੀਤ ਸਿੰਘ ਪੁੱਤਰ ਭੀਮ ਸਿੰਘ ਵਾਸੀਆਨ ਤਲਵੰਡੀ ਭਾਈ ਜਿਲ੍ਹਾ ਫਿਰੋਜਪੁਰ
3.ਹਰਮਨ ਸਿੰਘ ਪੁੱਤਰ ਭਾਗ ਸਿੰਘ ਵਾਸੀ ਹਰਾਜ ਜਿਲ੍ਹਾ ਫਿਰੋਜਪੁਰ
4.ਸੁਖਵੀਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਹਰਦਾਸਾ ਜਿਲ੍ਹਾ ਫਿਰੋਜਪੁਰ
ਤੇ 135/13-11-2021 ਅ/ਧ 379(ਬੀ),34 ਭ:ਦ: ਅਤੇ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 14800 ਨਸ਼ੀਲੀਆ ਗੋਲੀਆਂ ਮਾਰਕਾ ਏਟੀਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਇੰਸ: ਚੰਨਣ ਸਿੰਘ ਨੇ ਸੁਭਾਸ਼ ਚੰਦਰ ਪੁੱਤਰ ਮੋਹਨ ਲਾਲ ਵਾਸੀ ਸੂਰਜ ਨਗਰ, ਮੋਗਾ ਤੇ 198/13-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਬਲਵਿੰਦਰ ਸਿੰਘ ਨੇ ਨਿਰਭੈ ਸਿੰਘ ਉਰਫ ਘੋਪੀ ਪੁੱਤਰ ਗੁਰਮੇਲ ਸਿੰਘ ਵਾਸੀ ਮਹੇਸ਼ਰੀ ਸੰਧੂਆਂ ਜਿਲ੍ਹਾ ਮੋਗਾ ਤੇ 134/13-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰ ਵਿਚੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਸਤਵਿੰਦਰ ਸਿੰਘ ਨੇ ਗੁਰਤੇਜ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਚੀਦਾ ਜਿਲ੍ਹਾ ਮੋਗਾ ਤੇ 114/13-11-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।