ਪਿਛਲੇ ਦਿਨੀਂ ਕਾਂਗਰਸ ਦੇ ਉੱਘੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਘਰ ਈ. ਡੀ. ਦਾ ਛਾਪਾ ਪਿਆ ਸੀ, ਜਿਸਤੋਂ ਬਾਅਦ ਜਾਂਚ ਵਿੱਚ ਸ਼ਾਮਿਲ ਹੋਣ ਖਹਿਰਾ ਈ. ਡੀ ਅੱਗੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ, ਜਿਸਦਾ ਮੁੱਦਾ ਵੀ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਅਕਾਲੀ ਦਲ ਦੇ ਕਦਵਾਰ ਨੇਤਾ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਅਜ ਈ. ਡੀ ਨੇ ਰੇਡ ਮਾਰੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤੜਕੇ ਤੋਂ ਲੈਕੇ ਹੁਣ ਤੱਕ ਈ. ਡੀ ਦੀ ਰੇਡ ਚੱਲ ਰਹੀ ਹੈ ਤੇ ਕਿਸੇ ਵੀ ਨਜ਼ਦੀਕੀ ਨੂੰ ਉਨ੍ਹਾਂ ਦੇ ਘਰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਤੇ ਮੀਡੀਆ ਨੂ ਵੀ ਉੱਥੋਂ ਦੂਰ ਰੱਖਿਆ ਜਾ ਰਿਹਾ ਹੈ।
PUNJAB




INDIA








WORLD










