ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਘਮਸਾਣ ਪਿਆ ਹੋਇਆ ਸੀ । ਜਿਸ ਤੋਂ ਬਾਅਦ ਐਡਵੋਕੇਟ ਜਨਰਲ ਨੇ ਆਪਣਾ ਅਸਤੀਫਾ ਸਰਕਾਰ ਨੂੰ ਦੇ ਦਿੱਤਾ ਸੀ । ਉਸ ਸਮੇਂ ਤੋਂ ਹੀ ਲੈ ਕੇ ਨਵੇਂ ਐਡਵੋਕੇਟ ਜਨਰਲ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ । ਮਿਲੀ ਜਾਣਕਾਰੀ ਮੁਤਾਬਿਕ ਇਸ ਸਮੇਂ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਦਾ ਨਾਮ ਚਰਚਾ ਵਿੱਚ ਹੈ ।
ਸਿੱਧੂ ਤੋਂ ਇਲਾਵਾ ਐਡਵੋਕੇਟ ਸੰਜੇ ਕੌਸ਼ਲ ਅਤੇ ਅਨੂ ਚਤਰਥ ਦੇ ਨਾਂ ਵੀ ਸਾਹਮਣੇ ਆ ਰਹੇ ਹਨ। ਐਡਵੋਕੇਟ ਅਨਮੋਲ ਸਿੱਧੂ ਦਾ ਦਾਅਵਾ ਮਜ਼ਬੂਤ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਪਹਿਲਾਂ ਵੀ ਇਸ ਦੌੜ ਵਿੱਚ ਸਨ। ਹਾਲਾਂਕਿ, ਉਨ੍ਹਾਂ ਦੀ ਥਾਂ ਏ.ਪੀ.ਐੱਸ ਦਿਓਲ ਏ.ਜੀ. ਬਣ ਗਏ ਸਨ। ਐਡਵੋਕੇਟ ਸਿੱਧੂ ਮੰਗਲਵਾਰ ਨੂੰ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੂੰ ਵੀ ਮਿਲ ਚੁੱਕੇ ਹਨ। ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਸ਼ਹੂਰ ਡਰੱਗਜ਼ ਕੇਸ ਦੀ ਸੁਣਵਾਈ ਹੈ। ਅਜਿਹੇ ਵਿੱਚ ਅੱਜ ਇਹ ਨਿਯੁਕਤੀ ਸੰਭਵ ਹੈ।
PUNJAB




INDIA








WORLD










