ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਨੂੰਨ ਅੱਜ ਗੁਰਪੁਰਬ ਦੇ ਸ਼ੁਭ ਦਿਹਾੜੇ ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਸ਼ੈਸ਼ਨ ਵਿਚ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਐਮ. ਐਸ.ਪੀ. ਪੂਰੀ ਦੇਣ ਲਈ ਸਰਕਾਰ ਇਕ ਕਮੇਟੀ ਵੀ ਬਣਾਵੇਗੀ। ਤੇ ਗੁਰਪੁਰਬ ਦੇ ਸ਼ੁਭ ਦਿਹਾੜੇ ਤੇ ਕਿਸਾਨਾਂ ਦੀ ਇਹ ਵੱਡੀ ਜਿੱਤ ਮੰਨੀ ਜਾ ਰਹੀ ਹੈ। ਮੋਦੀ ਨੇ ਕਿਸਾਨਾਂ ਨੂੰ ਹੁਣ ਘਰ ਮੁੜ ਜਾਣ ਲਈ ਵੀ ਅਪੀਲ ਕੀਤੀ।