ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਮੱਦੇਨਜਰ ਆਪ ਸਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਪੰਜਾਬ ਦੇ ਦੌਰੇ ਕੀਤੇ ਜਾ ਰਹੇ ਹਨ । ਪਰ ਅਰਵਿੰਦ ਕੇਜਰੀਵਾਲ ਨੇ ਮੋਗਾ ਆਉਣ ਦਾ ਪ੍ਰੋਗਰਾਮ ਪਹਿਲਾਂ ਵੀ ਕੈਂਸਲ ਕਰ ਚੁੱਕੇ ਹਨ । ਜੋ ਕੱਲ ਮੋਗਾ ਆਉਣ ਦਾ ਪ੍ਰੋਗਰਾਮ ਸੀ ਉਹ ਵੀ ਹੁਣ ਕੇਜਰੀਵਾਲ ਨੇ ਰੱਦ ਕਰ ਦਿੱਤਾ ਹੈ ।ਮਿਲੀ ਜਾਣਕਾਰੀ ਮੁਤਾਬਿਕ । ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਲਈ ਆਪ ਕਨਵੀਨਰ ਨੇ ਮੋਗਾ ਵਿਖੇ 2 ਦਿਨ ਪ੍ਰਚਾਰ ਕਰਨਾ ਸੀ। ਆਮ ਆਦਮੀ ਪਾਰਟੀ ਵੱਲੋਂ ਦੌਰੇ ਨੂੰ ਰੱਦ ਕਰਨ ਦਾ ਕਾਰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਦੱਸਿਆ ਜਾ ਰਿਹਾ ਹੈ।
ਆਪ ਵੱਲੋਂ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ 20 ਨਵੰਬਰ ਨੂੰ ਮੋਗਾ ਵਿਖੇ ਕੀਤਾ ਜਾਣ ਵਾਲਾ ਦੋ ਰੋਜ਼ਾ ਦੌਰਾ ਹੁਣ 22 ਤਰੀਕ ‘ਤੇ ਕੀਤਾ ਗਿਆ ਹੈ। ਕੇਜਰੀਵਾਲ ਹੁਣ 22 ਤਰੀਕ ਨੂੰ ਮੋਗਾ ਪੁੱਜਣਗੇ।
ਆਪ ਨੇ ਕਿਹਾ ਕਿ ਦੌਰਾ ਖੇਤੀ ਕਾਨੂੰਨਾਂ ਦੇ ਚਲਦਿਆਂ ਰੱਦ ਕੀਤਾ ਗਿਆ ਹੈ ਕਿਉਂਕਿ ਪੰਜਾਬ ਭਰ ਵਿੱਚ ਖੇਤੀ ਕਾਨੂੰਨਾਂ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਜਸ਼ਨਾਂ ਵਿੱਚ ਪਾਰਟੀ ਵਲੰਟੀਅਰ ਅਤੇ ਪਾਰਟੀ ਦੇ ਆਗੂ ਵੀ ਸ਼ਾਮਲ ਹੋ ਰਹੇ ਹਨ, ਜਿਸ ਲਈ ਦੌਰਾ ਅੱਗੇ ਕੀਤਾ ਗਿਆ ਹੈ।