ਚੰਡੀਗੜ੍ਹ :-ਜਿੱਥੇ ਇੱਕ ਪਾਸੇ ਪੂਰਾ ਦੇਸ਼ ਅਤੇ ਪੰਜਾਬ ਕੋਰੋਨਾ ਮਹਾਂਮਾਰੀ ਨਾਲ ਲੜ ਰਿਹਾ ਹੈ, ਤਾਂ ਉੱਥੇ ਹੀ ਇਸ ਬਿਪਤਾ ਦੇ ਸਮੇਂ ਕਾਂਗਰਸ ਪਾਰਟੀ ਦੇ ਆਗੂ ਆਪਸ ਵਿੱਚ ਲੜ ਰਹੇ ਹਨ। ਹੁਣ ਜਲੰਧਰ ਕੈਂਟ ਹਲਕੇ ਦੇ ਵਿਧਾਇਕ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਇੱਕ ਵਾਰ ਫਿਰ ਤੋਂ ਆਪਣੀ ਹੀ ਪਾਰਟੀ ਅਤੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ।
ਦਰਅਸਲ ਪ੍ਰਗਟ ਸਿੰਘ ਦੇ ਫਲੈਟ ‘ਚ ਕਾਂਗਰਸ ਦੇ ਨਾਰਾਜ਼ ਧੜੇ ਦੇ ਕੁੱਝ ਵਿਧਾਇਕਾਂ ਅਤੇ ਮੰਤਰੀਆਂ ਦੀ ਇੱਕ ਗੁਪਤ ਮੀਟਿੰਗ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਕੁੱਝ ਵੱਡੇ ਖੁਲਾਸੇ ਕੀਤੇ ਹਨ। ਪ੍ਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣਾਂ ਲੜਨ ‘ਤੇ ਕਾਂਗਰਸ ਦਾ ਨੁਕਸਾਨ ਹੋਣ ਦਾ ਸ਼ੱਕ ਜਤਾਇਆ ਹੈ। ਇਸ ਮੌਕੇ ਪ੍ਰਗਟ ਸਿੰਘ ਨੇ ਸਰਵੇ ਕਰਵਾਉਣ ਦੀ ਗੱਲ ਵੀ ਕਹੀ ਹੈ।
ਇਸ ਮੌਕੇ ਪ੍ਰਗਟ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਬਿਆਨ ਦਾ ਵੀ ਸਮਰਥਨ ਕੀਤਾ ਹੈ। ਪ੍ਰਗਟ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਖਿਲਾਫ ਗੁੱਸਾ ਹੈ। ਹਾਲਾਂਕਿ ਇਸ ਮੌਕੇ ਪ੍ਰਗਟ ਸਿੰਘ ਸੁਨੀਲ ਜਾਖੜ ਬਾਰੇ ਤਿੱਖੀ ਟਿੱਪਣੀ ਕਰਨ ਤੋਂ ਵੀ ਗੁਰੇਜ਼ ਕੀਤਾ ਹੈ।