ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਘਾਂ ਖੋਲ ਦਿੱਤਾ ਸੀ ਤੇ 19 ਨਵੰਬਰ ਨੂੰ ਪੰਜਾਬ ਦੀ ਸਾਰੀ ਕੈਬਨਿਟ ਨੂੰ ਨਾਲ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦਰਸ਼ਨ ਕਰਨ ਲਈ ਗਏ ਸਨ । ਇਨ੍ਹਾਂ ਤੋਂ ਪਹਿਲਾਂ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਪਹੁੰਚੇ ਸਨ । ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਤਾਂ ਸਿੱਧੂ ਦਾ ਪੂਰੇ ਪਰੋਟੋਕੋਲ ਮੁਤਾਬਿਕ ਸੁਆਗਤ ਕੀਤਾ ਗਿਆ। ਜਿਸ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਇਤਰਾਜ਼ ਕੀਤਾ ਹੈ। ਗਰੇਵਾਲ ਨੇ ਆਖਿਆ ਉਨ੍ਹਾਂ ਕਿਹਾ ਕਿ ਅਸੀਂ ਵੀ ਇਕ ਦਿਨ ਪਹਿਲਾਂ ਕਰਤਾਰਪੁਰ ਸਾਹਿਬ ਗਏ ਸੀ, ਸਾਡੇ ਲਈ ਕੋਈ ਉਥੇ ਨਹੀਂ ਆਇਆ। ਸਿੱਧੂ ਦਾ ਪਰੋਟੋਕੋਲ ਮੁਤਾਬਕ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪਾਕਿਸਤਾਨ ਨਾਲ ਰਿਸ਼ਤੇ ਸਾਫ ਹੁੰਦੇ ਨਜ਼ਰ ਆ ਰਹੇ ਹਨ। ਗਰੇਵਾਲ ਨੇ ਸਿੱਧੂ ਵੱਲੋਂ ਪ੍ਰਧਾਨ ਮੰਤਰੀ ਇਨਰਾਨ ਖਾਨ ਨੂੰ ਵੱਡਾ ਭਰਾ ਕਹਿਣ ਉਤੇ ਸਵਾਲ ਖੜੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਹੁਣ ਇਸ ਸਮਝ ਆਉਂਦਾ ਹੈ ਕਿ ਇਨ੍ਹਾਂ ਦੇ ਦੁਹਰੇ ਚਿਹਰੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਤੋਂ ਮੁਆਫੀ ਮੰਗ ਲਈ ਹੈ ਤੇ ਕਾਨੂੰਨ ਵੀ ਵਾਪਸ ਲੈ ਲਏ ਹਨ, ਪ੍ਰਧਾਨ ਮੰਤਰੀ ਨੇ ਵੀ ਆਖ ਦਿੱਤੀ ਹੈ। ਹੁਣ ਸਿੱਧੂ ਸਣੇ ਕਾਂਗਰਸੀ ਅਕਾਲ ਤਖਤ ਨੂੰ ਢਹਿ ਢੇਰੀ ਕਰਨ ਬਾਰੇ ਮੁਆਫੀ ਮੰਗਣਗੇ?
ਉਨ੍ਹਾਂ ਕਿਹਾ ਕਿ ਜਦੋਂ ਮੈਂ ਕਰਤਾਰਪੁਰ ਸਾਹਿਬ ਗਿਆ ਤਾਂ ISI ਦੇ ਏਜੰਟ ਬਹੁਤ ਖੁਸ਼ ਸੀ ਤੇ ਪੁੱਛ ਰਹੇ ਸੀ ਕਿ ਸਿੱਧੂ ਸਾਬ ਆ ਰਹੇ ਨੇ, ਸਾਨੂੰ ਸਮਝ ਨਹੀਂ ਆਇਆ ਕਿ ਇਹ ਖੁਸ਼ੀ ਕਿਉਂ ਹੋ ਰਹੀ ਸੀ।