ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ ਹੈ ਪਰ ਭਵਿੱਖ ‘ਚ ਖੇਤੀ ਬਿੱਲ ਮੁੜ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਬਿਆਨ ਅਜਿਹੇ ਸਮੇਂ ‘ਚ ਦਿੱਤਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ।
ਕਲਰਾਜ ਮਿਸ਼ਰਾ ਉੱਤਰ ਪ੍ਰਦੇਸ਼ ਦੇ ਭਦੋਹੀ ‘ਚ ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਨਹੀਂ ਸਮਝਾ ਸਕੇ, ਜਿਸ ਕਾਰਨ ਕਿਸਾਨ ਲਗਾਤਾਰ ਧਰਨੇ ਦਿੰਦੇ ਰਹੇ। ਧਰਨਾ ਪ੍ਰਦਰਸ਼ਨ ਜਾਰੀ ਰਿਹਾ ਤੇ ਸਰਕਾਰ ਨੇ ਬੜੀ ਨਿਮਰਤਾ ਨਾਲ ਤਿੰਨੋਂ ਕਾਨੂੰਨ ਵਾਪਸ ਲੈ ਲਏ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ, ਭਵਿੱਖ ਵਿੱਚ ਦੁਬਾਰਾ ਖੇਤੀ ਬਿੱਲ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੰਗਾ ਦੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਨੇ ਇੱਕ ਚੰਗਾ ਕਦਮ ਚੁੱਕਿਆ ਹੈ।
ਦੱਸ ਦਈਏ ਕਿ ਪੀਐਮ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਕਰਕੇ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਦੂਜੇ ਪਾਸੇ ਕਈ ਬੀਜੇਪੀ ਲੀਡਰਾਂ ਨੂੰ ਇਹ ਗੱਲ਼ ਹਜ਼ਮ ਨਹੀਂ ਹੋ ਰਹੀ। ਉਹ ਲਗਾਤਾਰ ਵਿਵਾਦਤ ਬਿਆਨ ਦੇ ਰਹੇ ਹਨ।
PUNJAB




INDIA








WORLD










