ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਪਹੁੰਚ ਚੁੱਕੇ ਹਨ । ਜਦੋਂ ਵੀ ਅਰਵਿੰਦ ਕੇਜਰੀਵਾਲ ਪੰਜਾਬ ਆਉਂਦੇ ਹਨ ਸਵਾਲ ਇਹ ਹੀ ਖੜਾ ਹੁੰਦਾ ਹੈ ਪਾਰਟੀ ਵੱਲੋਂ ਪੰਜਾਬ ਦਾ ਸੀ ਐਮ ਲਈ ਚਿਹਰਾ ਕਿਹੜਾ ਹੋਵੇਗਾ । ਅੱਜ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਆਖਿਆ ਆਮ ਆਦਮੀ ਪਾਰਟੀ ਦਾ ਸੀ ਐਮ ਚਿਹਰਾ ਕਿਹੜਾ ਹੋਵੇਗਾ ਪਾਰਟੀ ਵੱਲੋਂ ਤੈਅ ਕਰ ਲਿਆ ਗਿਆ ਹੈ । ਸਿਰਫ ਐਲਾਨ ਹੋਣਾ ਬਾਕੀ ਹੈ । ਖਬਰਾਂ ਹਨ ਕੇ ਅਰਵਿੰਦ ਕੇਜਰੀਵਾਲ ਅੱਜ ਸੀ ਐਮ ਚਿਹਰੇ ਦਾ ਐਲਾਨ ਕਰ ਸਕਦੇ । ਅੱਜ ਅਰਵਿੰਦ ਕੇਜਰੀਵਾਲ ਮੋਗਾ ਤੋਂ ਮਿਸ਼ਨ ਪੰਜਾਬ ਦੀ ਸ਼ੁਰੂਆਤ ਕਰਨਗੇ ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲਾ ਇੱਕ ਮਹੀਨਾ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ 22 ਅਤੇ 23 ਨਵੰਬਰ ਦੇ ਦੋ ਦਿਨਾਂ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦਾ ਇੱਕ ਵੱਡਾ ਐਲਾਨ ਵੀ ਕਰਨਗੇ ।
PUNJAB




INDIA








WORLD










