ਪੰਜਾਬ ਵਿੱਚ ਦੋ ਦਿਨਾਂ ਦੌਰੇ ਤੇ ਆਏ ਹੋਏ ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਅੱੱਜ ਅੰਮ੍ਰਿਤਸਰ ਵਿੱਚ ਆਪਣੇ ਭਾਸ਼ਣ ਦੌਰਾਨ ਕਾਂਗਰਸ ਤੇ ਵੱਡਾ ਹਮਲਾ ਬੋਲਿਆ ਹੈ । ਕੇਜਰੀਵਾਲ ਨੇ ਦਾਅਵਾ ਕੀਤਾ ਕੇ ਕਾਂਗਰਸ ਦੇ 25 ਵਿਧਾਇਕ ਅਤੇ 2 ਐਮਪੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਪਰ ਅਸੀਂ ਕਾਂਗਰਸ ਦਾ ਕੂੜਾ ਕਚਰਾ ਨਹੀਂ ਲੈਣਾ ਚਾਹੁੰਦੇ । ਕੇਜਰੀਵਾਲ ਨੇ ਪ੍ਰੈਸ ਨਾਲ ਗੱਲ ਕਰਦਿਆ ਆਖਿਆ ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀ ਹੈ 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ। ਉਨ੍ਹਾਂ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲੀ ਸਿੱਖਿਆ ਦਾ ਸੁਧਾਰ ਕੀਤਾ ਜਾਵੇਗਾ।
ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਜਾਣਦੀ ਹੈ ਕਿ ਸਕੂਲ ਨੂੰ ਕਿਵੇਂ ਠੀਕ ਕਰਨਾ ਹੈ ਅਤੇ ਕੋਈ ਪਾਰਟੀ ਨਹੀਂ ਜਾਣਦੀ। ਕਈ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਤੋਂ ਸਕੂਲਾਂ ਦੀ ਹਾਲਤ ਠੀਕ ਨਹੀਂ ਹੋਈ। ਮੈਂ ਪੰਜਾਬ ਦੇ ਅਧਿਆਪਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹਾਂ।
PUNJAB




INDIA








WORLD










