ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ (Farm Laws Repeal) ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਹੁਣ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।
ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿੱਲ ਨੂੰ ਮੋਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸਰਕਾਰ ਸੰਸਦ ਵਿੱਚ ਬਿੱਲ ਪੇਸ਼ ਕਰੇਗੀ। ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੈਬਨਿਟ ਦੀ ਬੈਠਕ ‘ਚ ਕਾਨੂੰਨ ਨੂੰ ਰੱਦ ਕਰਨ ਦੇ ਬਿੱਲ(Agricultural Law Repeal Bill 2021 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ।
PUNJAB




INDIA








WORLD










